ਕੇਂਦਰ ਸਰਕਾਰ ਵਲੋਂ ਇੰਡੀਗੋ ਸੰਕਟ ਦੀ ਉੱਚ-ਪੱਧਰੀ ਜਾਂਚ ਦੇ ਹੁਕਮ
ਨਵੀਂ ਦਿੱਲੀ, 5 ਦਸੰਬਰ- (ਏ.ਐਨ.ਆਈ.)- ਪਿਛਲੇ ਕੁਝ ਦਿਨਾਂ ਤੋਂ ਇੰਡੀਗੋ ਜਹਾਜਾਂ ਦੀਆਂ ਉਡਾਣਾਂ ਰੱਦ ਹੋਣ ਕਾਰਨ ਮੁਸਾਫਰਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਮੁਸ਼ਕਲਾਂ ਵਿਚਾਲੇ ਸ਼ਹਿਰੀ ਤੇ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੇ ਜਾਣਕਾਰੀ ਦਿੱਤੀ ਹੈ ਕਿ ਇੰਡੀਗੋ ਉਡਾਣਾਂ ਰੱਦ ਹੋਣ ਦੇ ਮਾਮਲੇ ਦੀ ਕੇਂਦਰ ਵਲੋਂ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ।
ਕੇਂਦਰੀ ਸ਼ਹਿਰੀ ਤੇ ਹਵਾਬਾਜੀ ਮੰਤਰੀ ਨੇ ਟਵੀਟ ਕਰਕੇ ਦੱਸਿੱਆ, "ਇੰਡੀਗੋ ਉਡਾਣਾਂ ਵਿਚ ਦੇਰੀ ਅਤੇ ਰੱਦ ਹੋਣ ਕਾਰਨ ਪੈਦਾ ਹੋਈਆਂ ਸਮੱਸਿਆਵਾਂ ਦੀ ਉੱਚ ਪੱਧਰੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਭਵਿੱਖ ਵਿੱਚ ਅਜਿਹੀਆਂ ਸਮੱਸਿਆਵਾਂ ਨੂੰ ਰੋਕਣ ਲਈ ਕਦਮ ਚੁੱਕੇ ਜਾਣਗੇ। ਯਾਤਰੀ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਬਣੀ ਹੋਈ ਹੈ।"
;
;
;
;
;
;
;
;