JALANDHAR WEATHER

ਡੇਰਾ ਬਾਬਾ ਨਾਨਕ ਦੇ 44 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 6 ਦਸੰਬਰ (ਹੀਰਾ ਸਿੰਘ ਮਾਂਗਟ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਬਲਾਕ ਡੇਰਾ ਬਾਬਾ ਨਾਨਕ ਦੀ ਬਲਾਕ ਸੰਮਤੀ ਮੈਂਬਰਾਂ ਦੀ ਚੋਣ ਲਈ ਬੀਤੇ ਦਿਨ ਵੱਖ-ਵੱਖ ਪਾਰਟੀਆਂ ਦੇ 75 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਗਏ ਸਨ, ਜਿਨ੍ਹਾਂ ਵਿਚੋਂ ਅੱਜ ਪੜਤਾਲ ਦੌਰਾਨ 44 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਹੁਣ ਬਲਾਕ ਡੇਰਾ ਬਾਬਾ ਨਾਨਕ ਦੇ 19 ਜੋਨਾਂ ਵਿਚੋਂ ਸਿਰਫ 5 ਜੋਨਾਂ ਵਿਚ ਹੀ ਉਮੀਦਵਾਰਾਂ ਦਾ ਮੁਕਾਬਲਾ ਹੋ ਸਕਦਾ ਹੈ, ਪਰ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ ਇਨ੍ਹਾਂ ਵਿਚੋਂ ਵੀ ਕਈ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ