ਗਿਆਨੀ ਗੁਰਬਖਸ਼ ਸਿੰਘ ਗੁਲਸ਼ਨ ਦੀ ਧਾਰਮਿਕ ਪੁਸਤਕ ਅਕਾਲ ਤਖ਼ਤ ਸਾਹਿਬ ਵਿਖੇ ਪ੍ਰਧਾਨ ਧਾਮੀ ਵਲੋਂ ਰਿਲੀਜ਼
ਅੰਮ੍ਰਿਤਸਰ, ਦਸੰਬਰ 6 (ਜਸਵੰਤ ਸਿੰਘ ਜੱਸ)- ਸਿੱਖ ਪ੍ਰਚਾਰਕ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਯੂ. ਕੇ. ਦੀ ਪੁਸਤਕ “ਗੁਰੂ ਅੰਗਦ ਦਰਪਣ ਜੀਵਨ ਗਾਥਾ ਸ੍ਰੀ ਗੁਰੂ ਅੰਗਦ ਦੇਵ ਜੀ” ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਸ਼ਖ਼ਸੀਅਤਾਂ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾਰੀ ਕੀਤੀ ਗਈ। ਇਹ ਪੁਸਤਕ ਖ਼ਾਲਸਾ ਪ੍ਰਚਾਰਕ ਜਥਾ, ਯੂ.ਕੇ. ਵਲੋਂ ਪ੍ਰਕਾਸ਼ਿਤ ਕੀਤੀ ਗਈ ਹੈ। ਇਸ ਮੌਕੇ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਕਾਲਵਾ ਪ੍ਰਧਾਨ ਧਾਮੀ ਦੇ ਓ.ਐਸ.ਡੀ. ਸਤਬੀਰ ਸਿੰਘ ਧਾਮੀ, ਮੁੱਖ ਮੈਨੇਜਰ ਸ੍ਰੀ ਦਰਬਾਰ ਸਾਹਿਬ ਭਗਵੰਤ ਸਿੰਘ ਧੰਗੇੜਾ, ਮੈਨੇਜਰ ਜਸਪਾਲ ਸਿੰਘ ਸਾਬਕਾ ਸਕੱਤਰ ਜਗਜੀਤ ਸਿੰਘ ਜੱਗੀ ਅਤੇ ਪ੍ਰੋਫੈਸਰ ਵਰਿਆਮ ਸਿੰਘ ਸਮੇਤ ਹੋਰ ਸ਼ਖਸੀਅਤਾਂ ਹਾਜ਼ਰ ਸਨ।
;
;
;
;
;
;
;
;
;