JALANDHAR WEATHER

ਜ਼ਮੀਨੀ ਵਿਵਾਦ ਨੂੰ ਲੈ ਕੇ ਚਾਚੇ ਵਲੋਂ ਭਤੀਜੇ ਦੀ ਹੱਤਿਆ

ਨਿਹਾਲ ਸਿੰਘ ਵਾਲਾ (ਮੋਗਾ), 6 ਦਸੰਬਰ (ਟਿਵਾਣਾ, ਖ਼ਾਲਸਾ)- ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕੇ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਚਾਚੇ ਵਲੋਂ ਆਪਣੇ ਖੇਤ 'ਚ ਆਪਣੇ ਭਤੀਜੇ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਨਵਦੀਪ ਸਿੰਘ ਪਿੰਡ ਮਾਛੀਕੇ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਦਾ ਸਪੁੱਤਰ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਨਿਹਾਲ ਸਿੰਘ ਵਾਲਾ ਦੇ ਡੀ. ਐਸ. ਪੀ. ਅਨਵਰ ਅਲੀ, ਥਾਣਾ ਮੁਖੀ ਪੂਰਨ ਸਿੰਘ ਧਾਲੀਵਾਲ ਅਤੇ ਪੁਲਿਸ ਚੌਂਕੀ ਬਿਲਾਸਪੁਰ ਦੇ ਇੰਚਾਰਜ ਜਸਵੰਤ ਸਿੰਘ ਸਰਾਂ ਨੇ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ