ਦਲ ਖਾਲਸਾ ਵਲੋਂ 10 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਕਰਵਾਈ ਜਾਵੇਗੀ ਮਨੁੱਖੀ ਅਧਿਕਾਰ ਕਾਨਫਰੰਸ
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਦਲ ਖਾਲਸਾ ਜਥੇਬੰਦੀ ਵਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਸੰਯੁਕਤ ਰਾਸ਼ਟਰ ਵਲੋਂ ਮਨਾਏ ਜਾਂਦੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਦੇ ਸੰਬੰਧ ਵਿਚ 10 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਵਿਸ਼ਾਲ ਕਾਨਫਰੰਸ ਕਰਵਾਈ ਜਾ ਰਹੀ ਹੈ।
ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦਲ ਖਾਲਸਾ ਦੇ ਸਕੱਤਰ ਜਨਰਲ ਕਵਰਪਾਲ ਸਿੰਘ ਅਤੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਦੱਸਿਆ ਕਿ 10 ਦਸੰਬਰ ਨੂੰ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਛੇਵੀਂ ਰਣਜੀਤ ਐਵੇਨਿਊ ਵਿਖੇ ਹੋਣ ਵਾਲੀ ਇਸ ਕਾਨਫਰੰਸ ਵਿਚ ਸੇਵਾ ਮੁਕਤ ਜਸਟਿਸ ਰਣਜੀਤ ਸਿੰਘ ਮੁਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਕਾਨਫਰੰਸ ਦੌਰਾਨ ਅਜੋਕੇ ਸਮੇਂ ਦੌਰਾਨ ਧਾਰਮਿਕ ਆਜ਼ਾਦੀ ਦੇ ਸੰਦਰਭ ਤੋਂ ਇਲਾਵਾ ਸੰਯੁਕਤ ਰਾਸ਼ਟਰ ਦੀ ਅਜੋਕੇ ਸਮਿਆਂ ਵਿਚ ਸਾਰਥਕਤਾ ਤੇ ਪ੍ਰਸੰਗਿਕਤਾ ਬਾਰੇ ਵੀ ਵਿਦਵਾਨਾਂ ਲੋਂ ਵਿਚਾਰ ਚਰਚਾ ਕੀਤੀ ਜਾਵੇਗੀ।
;
;
;
;
;
;
;
;
;