JALANDHAR WEATHER

ਜ਼ਿਲ੍ਹਾ ਕਾਂਗਰਸ ਕਮੇਟੀ ਨੇ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀਨਿਰਵਾਣ ਦਿਵਸ ਮਨਾਇਆ

ਜਲੰਧਰ, 6 ਦਸੰਬਰ- ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਜਲੰਧਰ ਵਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦਾ ਪ੍ਰੀਨਿਰਵਾਣ ਦਿਵਸ ਮਨਾਇਆ ਗਿਆ । ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਡਾ. ਬੀ. ਆਰ. ਅੰਬੇਡਕਰ ਜੀ ਦੀ ਪ੍ਰਤਿਮਾ ਉਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਜੀ ਨੇ ਸਾਡੇ ਦੇਸ਼ ਦੇ ਸੰਵਿਧਾਨ ਦਾ ਨਿਰਮਾਣ ਕੀਤਾ। ਅੱਜ ਸਾਡੇ ਦੇਸ਼ ਦਾ ਕਾਨੂੰਨ ਬਾਬਾ ਸਾਹਿਬ ਜੀ ਦੇ ਸੰਵਿਧਾਨ ਅਨੁਸਾਰ ਚੱਲਦਾ ਹੈ । ਅੱਜ ਬਾਬਾ ਸਾਹਿਬ ਜੀ ਦੇ ਪਰਿਨਿਰਵਾਣ ਦਿਵਸ ਦੇ ਮੌਕੇ ਤੇ ਅਸੀ ਬਾਬਾ ਸਾਹਿਬ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸਾਡੇ ਦਿਲਾਂ ਵਿਚ ਬਾਬਾ ਸਾਹਿਬ ਜੀ ਦੇ ਪ੍ਰਤੀ ਹਮੇਸ਼ਾ ਸਤਿਕਾਰ ਬਣਿਆ ਰਹੇਗਾ । ਇਸ ਮੌਕੇ ਤੇ ਸੁਰਿੰਦਰ ਕੌਰ ਹਲਕਾ ਇੰਚਾਰਜ ਜਲੰਧਰ ਵੈਸਟ, ਡਾ ਜਸਲੀਨ ਸੇਠੀ, ਪਵਨ ਕੁਮਾਰ, ਸੁਦੇਸ਼ ਭਗਤ, ਵਿਪਨ ਕੁਮਾਰ, ਅਰੁਣ ਰਤਨ, ਦੀਪਕ ਸ਼ਰਮਾ ਮੋਨਾ, ਰਾਕੇਸ਼ ਕੁਮਾਰ, ਰਾਜੀਵ ਸ਼ਰਮਾ, ਨਰੇਸ਼ ਵਰਮਾ, ਪਰਮਜੋਤ ਸ਼ੈਰੀ ਚੱਢਾ, ਜਗਜੀਤ ਜੀਤਾ, ਸਤਪਾਲ ਮਿੱਕਾ, ਐਡਵੋਕੇਟ ਵਿਕਰਮ ਦੱਤਾ, ਰਵਿੰਦਰ ਲਾਡੀ, ਪੱਲਵੀ, ਹੁਸਨ ਲਾਲ, ਕਰਨ ਕੌਸ਼ਲ, ਹਰਮੀਤ ਸਾਬਾ, ਅਸ਼ਵਨੀ ਸ਼ਰਮਾ ਆਦਿ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ