ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਾਸਤੇ ਵੱਡੇ ਪੱਧਰ ’ਤੇ ਰੱਦ ਕੀਤੇ ਗਏ ਅਕਾਲੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ : ਦਲਜੀਤ ਸਿੰਘ ਚੀਮਾ
ਚੰਡੀਗੜ੍ਹ, 6 ਦਸੰਬਰ-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਵੱਡੀ ਪੱਧਰ ’ਤੇ ਰੱਦ ਕੀਤੇ ਗਏ ਹਨ ਅਤੇ ਪਾਰਟੀ ਨੇ ਮੰਗ ਕੀਤੀ ਕਿ ਨਿਰਪੱਖ ਚੋਣਾਂ ਯਕੀਨੀ ਬਣਾਉਣ ਵਾਸਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਸਤੇ ਅੰਤਿਮ ਸਮਾਂ ਵਧਾਇਆ ਜਾਵੇ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਚੋਣਾਂ ਵਾਸਤੇ ਨਿਰਪੱਖ ਆਬਜ਼ਰਵਰ ਲਗਾਏ ਜਾਣ ਦੀ ਵੀ ਮੰਗ ਕੀਤੀ ਅਤੇ ਨਾਲ ਹੀ ਇਨ੍ਹਾਂ ਚੋਣਾਂ ਵਿਚ ਸਰਕਾਰ ਦੀ ਕਠਪੁਤਲੀ ਬਣ ਕੇ ਕੰਮ ਕਰਨ ਵਾਲੇ ਪੁਲਿਸ ਤੇ ਸਿਵਲ ਅਫਸਰਾਂ ਖਿਲਾਫ ਚਾਰਜਸ਼ੀਟ ਦਾਇਰ ਕਰਨ ਸਮੇਤ ਸਖ਼ਤ ਕਾਰਵਾਈ ਦੀ ਵੀ ਮੰਗ ਕੀਤੀ।
ਡਾ. ਦਲਜੀਤ ਸਿੰਘ ਚੀਮਾ ਨੇ ਸੂਬਾ ਚੋਣ ਕਮਿਸ਼ਨ ਦੀ ਵੀ ਸਖ਼ਤ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਜਿਸ ਵੇਲੇ ਸੂਬੇ ਵਿਚ ਲੋਕਤੰਤਰ ਦਾ ਕਤਲ ਹੋ ਰਿਹਾ ਹੈ, ਉਦੋਂ ਸੂਬਾ ਚੋਣ ਕਮਿਸ਼ਨ ਨੇ ਪਾਸਾ ਵੱਟਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸੂਬਾ ਚੋਣ ਕਮਿਸ਼ਨ ਦੀ ਇਮਾਨਦਾਰੀ ’ਤੇ ਵੀ ਸਵਾਲ ਖੜ੍ਹੇ ਹੁੰਦੇ ਹਨ ਕਿਉਂਕਿ ਉਹ ਨਿਰਪੱਖ ਚੋਣਾਂ ਕਰਵਾੳਣ ਵਿਚ ਫੇਲ੍ਹ ਰਿਹਾ ਹੈ ਅਤੇ ਇਸਨੇ ਪਟਿਆਲਾ ਦੇ ਐਸ. ਐਸ. ਪੀ. ਵਰੁਣ ਸ਼ਰਮਾ, ਜਿਸਨੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਰਿਟਰਨਿੰਗ ਅਫਸਰਾਂ ਦੇ ਦਫਤਰਾਂ ਤੱਕ ਪਹੁੰਚਣ ਤੋਂ ਰੋਕਣ ਲਈ ਪੁਲਿਸ ਅਧਿਕਾਰੀਆਂ ਦੀ ਡਿਊਟੀ ਲਗਾਈ, ਸਮੇਤ ਦੋਸ਼ੀ ਅਧਿਕਾਰੀਆਂ ਖਿਲਾਫ ਕੋਈ ਕਾਰਵਾਈ ਵੀ ਨਹੀਂ ਕੀਤੀ। ਡਾ. ਚੀਮਾ ਨੇ ਸੂਬਾ ਚੋਣ ਕਮਿਸ਼ਨ ਨੂੰ ਆਖਿਆ ਕਿ ਉਹ ਸਾਰੇ ਰਿਟਰਨਿੰਗ ਅਫਸਰਾਂ ਨੂੰ ਤੁਰੰਤ ਹਦਾਇਤ ਕਰਨ ਕਿ ਉਹ ਬਕਾਇਆਂ ’ਤੇ ਸਵੈ ਘੋਸ਼ਣਾ ਪੱਤਰ ਪ੍ਰਵਾਨ ਕਰਨ ਅਤੇ ਆਨੇ ਬਹਾਨੇ ਨਾਮਜ਼ਦਗੀਆਂ ਰੱਦ ਕਰਨ ਤੋਂ ਗੁਰੇਜ਼ ਕਰਨ। ਉਹਨਾਂ ਕਿਹਾ ਕਿ ਸੂਬਾ ਚੋਣ ਕਮਿਸ਼ਨ ਨੂੰ ਸਾਰੇ ਬੀ ਡੀ ਪੀ ਓਜ਼ ਨੂੰ ਹਦਾਇਤ ਕਰਨੀ ਚਾਹੀਦੀ ਹੈ ਕਿ ਉਹ ਐਨ ਓ ਸੀ ਨਾ ਮਿਲਣ ’ਤੇ ਨਾਮਜ਼ਦਗੀਆਂ ਰੱਦ ਨਾ ਕਰਨ ਸਗੋਂ ਐਨ ਓ ਸੀ ਲੈਣ ਵਾਸਤੇ ਪਾਰਦਰਸ਼ੀ ਤਰੀਕਾ ਅਪਣਵਾਇਆ ਜਾਵੇ।
;
;
;
;
;
;
;
;
;