ਜਹਾਜ਼ ਹਾਦਸਾ: ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਹੋਈ ਮੌਤ
ਮਹਾਰਾਸ਼ਟਰ, 28 ਜਨਵਰੀ - ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਜਹਾਜ਼ ਹਾਦਸੇ ਵਿਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਜਹਾਜ਼ ਬਾਰਾਮਤੀ ਵਿਚ ਹਾਦਸਾਗ੍ਰਸਤ ਹੋ ਗਿਆ ਸੀ। ਇਹ ਹਾਦਸਾ ਬਾਰਾਮਤੀ ਹਵਾਈ ਅੱਡੇ 'ਤੇ ਲੈਂਡਿੰਗ ਦੌਰਾਨ ਹੋਇਆ। ਅਜੀਤ ਪਵਾਰ ਦੇ ਨਾਲ ਉਨ੍ਹਾਂ ਦੇ ਨਿੱਜੀ ਸਹਾਇਕ, ਸੁਰੱਖਿਆ ਕਰਮਚਾਰੀ ਅਤੇ ਫਲਾਈਟ ਸਟਾਫ਼ ਸਮੇਤ ਪੰਜ ਵਿਅਕਤੀਆਂ ਦੀ ਵੀ ਮੌਤ ਹੋ ਗਈ। ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ ਨੇ ਹਾਦਸੇ ਵਿਚ ਪੰਜ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।
ਅਜੀਤ ਪਵਾਰ ਦੀ ਪਤਨੀ ਸੁਨੇਤਰਾ ਪਵਾਰ ਅਤੇ ਸੰਸਦ ਮੈਂਬਰ ਸੁਪ੍ਰਿਆ ਸੁਲੇ ਸਮੇਤ ਪਵਾਰ ਪਰਿਵਾਰ ਦੇ ਸਾਰੇ ਮੈਂਬਰ ਬਾਰਾਮਤੀ ਲਈ ਰਵਾਨਾ ਹੋ ਗਏ ਹਨ।
;
;
;
;
;
;
;
;
;