ਪੂਰੇ ਦੇਸ਼ ਨੇ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ- ਰਾਸ਼ਟਰਪਤੀ ਮੁਰਮੂ
ਨਵੀਂ ਦਿੱਲੀ, 28 ਜਨਵਰੀ- ਅੱਜ ਤੋਂ ਸੰਸਦ ਦਾ ਬਜਟ ਇਜਲਾਸ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਤੋਂ ਬਾਅਦ ਸ਼ੁਰੂ ਹੋ ਗਿਆ। ਆਪਣੇ ਸੰਬੋਧਨ ਵਿਚ ਰਾਸ਼ਟਰਪਤੀ ਨੇ 350ਵੇਂ ਸ਼ਹੀਦੀ ਦਿਵਸ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।
ਉਨ੍ਹਾਂ ਅੱਗੇ ਕਿਹਾ ਕਿ ਮੈਂ ਸੰਸਦ ਦੇ ਇਸ ਸੈਸ਼ਨ ਨੂੰ ਸੰਬੋਧਨ ਕਰਕੇ ਬਹੁਤ ਖੁਸ਼ ਹਾਂ। ਪਿਛਲਾ ਸਾਲ ਭਾਰਤ ਦੀ ਤੇਜ਼ ਪ੍ਰਗਤੀ ਅਤੇ ਵਿਰਾਸਤ ਦੇ ਤਿਉਹਾਰ ਵਜੋਂ ਯਾਦਗਾਰੀ ਰਿਹਾ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਭਰ ਵਿਚ ਵੰਦੇ ਮਾਤਰਮ ਦੇ 150 ਸਾਲ ਮਨਾਏ ਜਾ ਰਹੇ ਹਨ। ਇਸ ਮਹਾਨ ਪ੍ਰੇਰਨਾ ਲਈ ਨਾਗਰਿਕ ਬੰਕਿਮ ਚੰਦਰ ਚੈਟਰਜੀ ਅੱਗੇ ਝੁਕ ਰਹੇ ਹਨ। ਮੈਂ ਸਾਰੇ ਸੰਸਦ ਮੈਂਬਰਾਂ ਨੂੰ ਵਧਾਈ ਦਿੰਦੀ ਹਾਂ ਕਿ ਇਸ ਲਈ ਸੰਸਦ ਵਿਚ ਇਕ ਵਿਸ਼ੇਸ਼ ਚਰਚਾ ਕੀਤੀ ਗਈ।
;
;
;
;
;
;
;
;
;