ਅਜੀਤ ਪਵਾਰ ਜੀ ਦਾ ਬੇਵਕਤੀ ਦਿਹਾਂਤ ਨਾ ਪੂਰਾ ਹੋਣ ਵਾਲਾ ਘਾਟਾ- ਰਾਸ਼ਟਰਪਤੀ ਮੁਰਮੂ
ਨਵੀਂ ਦਿੱਲੀ, 27 ਜਨਵਰੀ – ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਿਹਾ ਕਿ ਮਹਾਰਾਸ਼ਟਰ ਦੇ ਬਾਰਾਮਤੀ ਵਿਚ ਇਕ ਜਹਾਜ਼ ਹਾਦਸੇ ਵਿਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਸ੍ਰੀ ਅਜੀਤ ਪਵਾਰ ਸਮੇਤ ਕਈ ਲੋਕਾਂ ਦੀ ਮੌਤ ਦੀ ਖ਼ਬਰ ਬਹੁਤ ਦੁਖਦਾਈ ਹੈ। ਅਜੀਤ ਪਵਾਰ ਜੀ ਦਾ ਬੇਵਕਤੀ ਦਿਹਾਂਤ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਨੂੰ ਮਹਾਰਾਸ਼ਟਰ ਦੇ ਵਿਕਾਸ ਵਿਚ ਖਾਸ ਕਰਕੇ ਸਹਿਕਾਰੀ ਖੇਤਰ ਵਿਚ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ। ਮੈਂ ਉਨ੍ਹਾਂ ਦੇ ਪਰਿਵਾਰ, ਸਮਰਥਕਾਂ ਅਤੇ ਪ੍ਰਸ਼ੰਸਕਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੀ ਹਾਂ। ਇਸ ਹਾਦਸੇ ਵਿਚ ਜਾਨ ਗੁਆਉਣ ਵਾਲੇ ਸਾਰੇ ਲੋਕਾਂ ਦੇ ਪਰਿਵਾਰਾਂ ਨੂੰ ਪਰਮਾਤਮਾ ਤਾਕਤ ਦੇਵੇ।
;
;
;
;
;
;
;
;