ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ ਅਜੀਤ ਪਵਾਰ ਦਾ ਅੰਤਿਮ ਸੰਸਕਾਰ- ਮਹਾਰਾਸ਼ਟਰ ਸਰਕਾਰ
ਮਹਾਰਾਸ਼ਟਰ, 28 ਜਨਵਰੀ- ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਇਹ ਜਾਣਕਾਰੀ ਮਹਾਰਾਸ਼ਟਰ ਜਨਰਲ ਪ੍ਰਸ਼ਾਸਨ ਵਿਭਾਗ (ਪ੍ਰੋਟੋਕੋਲ) ਵਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਤਿੰਨ ਦਿਨਾਂ ਦੇ ਸੋਗ ਦੀ ਮਿਆਦ ਦੌਰਾਨ, ਮਹਾਰਾਸ਼ਟਰ ਭਰ ਦੀਆਂ ਉਨ੍ਹਾਂ ਸਾਰੀਆਂ ਇਮਾਰਤਾਂ 'ਤੇ ਰਾਸ਼ਟਰੀ ਝੰਡਾ ਅੱਧਾ ਝੁੱਕਿਆ ਰਹੇਗਾ ਜਿਥੇ ਨਿਯਮਿਤ ਤੌਰ 'ਤੇ ਝੰਡਾ ਲਹਿਰਾਇਆ ਜਾਂਦਾ ਹੈ।
ਇਸ ਸਮੇਂ ਦੌਰਾਨ ਕੋਈ ਵੀ ਸਰਕਾਰੀ ਮਨੋਰੰਜਨ ਪ੍ਰੋਗਰਾਮ ਆਯੋਜਿਤ ਨਹੀਂ ਕੀਤਾ ਜਾਵੇਗਾ। ਮਹਾਰਾਸ਼ਟਰ ਭਰ ਦੇ ਸਾਰੇ ਰਾਜ ਸਰਕਾਰ ਦੇ ਸਾਰੇ ਦਫ਼ਤਰ ਬੁੱਧਵਾਰ 28 ਜਨਵਰੀ, 2026 ਨੂੰ ਬੰਦ ਰਹਿਣਗੇ।
;
;
;
;
;
;
;
;