JALANDHAR WEATHER

ਟਿੱਪਰ ਤੇ ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਦੀ ਮੌ.ਤ

ਕਪੂਰਥਲਾ, 28 ਜਨਵਰੀ (ਅਮਨਜੋਤ ਸਿੰਘ ਵਾਲੀਆ) - ਸੁੰਦਰ ਨਗਰ ਵਿਖੇ ਟਿੱਪਰ ਅਤੇ ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਕਾਰਨ ਇਕ 30 ਸਾਲਾ ਨੌਜਵਾਨ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਐਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਅੱਜ ਸਵੇਰ ਦੇ ਸਮੇਂ ਅੰਮ੍ਰਿਤ ਕੁਮਾਰ ਪੁੱਤਰ ਸੁਦੇਸ਼ ਕੁਮਾਰ ਵਾਸੀ ਮਹਿਤਾਬਗੜ੍ਹ, ਜੋ ਆਪਣੀ ਐਕਟਿਵਾ 'ਤੇ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਿਹਾ ਸੀ, ਜਦੋਂ ਉਹ ਸੁੰਦਰ ਨਗਰ ਦੇ ਰਾਧਾ ਸੁਆਮੀ ਸਤਿਸੰਗ ਘਰ ਨੇੜੇ ਪਹੁੰਚਿਆ ਤਾਂ ਟਿੱਪਰ ਅਤੇ ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਖੇ ਰੱਖਵਾ ਦਿੱਤਾ ਗਿਆ ਹੈ। ਇਸ ਸੰਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ