JALANDHAR WEATHER

ਪ੍ਰਧਾਨ ਮੰਤਰੀ ਦਾ ਜਲੰਧਰ ਦੌਰਾ ਤੈਅ, 1 ਫਰਵਰੀ ਨੂੰ ਡੇਰਾ ਬੱਲਾਂ ਵਿਖੇ ਹੋਣਗੇ ਨਤਮਸਤਕ

ਜਲੰਧਰ, 28 ਜਨਵਰੀ- ਦਲਿਤ ਭਾਈਚਾਰੇ ਅਤੇ ਪੰਜਾਬ ਲਈ ਇਕ ਇਤਿਹਾਸਕ ਅਤੇ ਮਾਣ ਵਾਲਾ ਪਲ ਹੈ। ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੀ ਸਾਰਥਕ ਪਹਿਲਕਦਮੀ ਰੰਗ ਲਿਆਈ ਹੈ, ਜਿਸਦੇ ਨਤੀਜੇ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਆ ਰਹੇ ਹਨ।

ਰਿਪੋਰਟਾਂ ਅਨੁਸਾਰ, ਪ੍ਰਧਾਨ ਮੰਤਰੀ 1 ਫਰਵਰੀ ਨੂੰ ਡੇਰਾ ਬੱਲਾਂ, ਜਲੰਧਰ ਵਿਖੇ ਪਹੁੰਚਣਗੇ, ਜਿੱਥੇ ਉਹ ਸੰਤ ਨਿਰੰਜਣ ਦਾਸ ਜੀ ਤੋਂ ਆਸ਼ੀਰਵਾਦ ਪ੍ਰਾਪਤ ਕਰਨਗੇ। ਪ੍ਰਧਾਨ ਮੰਤਰੀ ਦੀ ਇਹ ਫੇਰੀ ਨਾ ਸਿਰਫ਼ ਅਧਿਆਤਮਿਕ ਤੌਰ 'ਤੇ ਮਹੱਤਵਪੂਰਨ ਹੈ, ਸਗੋਂ ਦਲਿਤ ਭਾਈਚਾਰੇ ਲਈ ਸਮਾਜਿਕ ਸਦਭਾਵਨਾ ਅਤੇ ਸਤਿਕਾਰ ਦਾ ਇਕ ਸ਼ਕਤੀਸ਼ਾਲੀ ਸੰਦੇਸ਼ ਵੀ ਦਿੰਦੀ ਹੈ। ਵਿਜੇ ਸਾਂਪਲਾ ਨੇ ਕਿਹਾ ਕਿ ਡੇਰਾ ਬੱਲਾਂ ਸਮਾਜਿਕ ਏਕਤਾ, ਮਨੁੱਖਤਾ ਅਤੇ ਸੇਵਾ ਦਾ ਪ੍ਰਤੀਕ ਰਿਹਾ ਹੈ। ਪ੍ਰਧਾਨ ਮੰਤਰੀ ਦੀ ਫੇਰੀ ਸਮਾਜ ਦੇ ਹਰ ਵਰਗ ਨੂੰ ਬਰਾਬਰ ਸਨਮਾਨ ਪ੍ਰਦਾਨ ਕਰਨ ਦੀ ਕੇਂਦਰ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਇਹ ਫੇਰੀ ਪੰਜਾਬ ਲਈ, ਖਾਸ ਕਰਕੇ ਦਲਿਤ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ।

ਸਾਂਪਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡੇਰਾ ਬੱਲਾਂ ਦੀ ਫੇਰੀ ਸਮਾਜਿਕ ਸਦਭਾਵਨਾ, ਅਧਿਆਤਮਿਕ ਚੇਤਨਾ ਅਤੇ ਇਕ ਸਮਾਵੇਸ਼ੀ ਭਾਰਤ ਦੀ ਭਾਵਨਾ ਨੂੰ ਹੋਰ ਮਜ਼ਬੂਤ ​​ਕਰੇਗੀ। ਇਸ ਨਾਲ ਇਹ ਸੁਨੇਹਾ ਜਾਵੇਗਾ ਕਿ ਦੇਸ਼ ਦੀ ਲੀਡਰਸ਼ਿਪ ਹਰ ਵਰਗ, ਹਰ ਭਾਈਚਾਰੇ ਅਤੇ ਹਰ ਸੰਪਰਦਾ ਨਾਲ ਅੱਗੇ ਵਧਣ ’ਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਸ਼੍ਰੀ ਮੋਦੀ ਦੀ ਇਹ ਇਤਿਹਾਸਕ ਫੇਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਹੋਰ ਮਾਨਤਾ ਦੇਵੇਗੀ ਅਤੇ ਸਮਾਜ ’ਚ ਸਮਾਨਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ​​ਕਰੇਗੀ।

ਜ਼ਿਕਰਯੋਗ ਹੈ ਕਿ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਦਿਵਸ ਮੌਕੇ ਡੇਰਾ ਬੱਲਾਂ ਆਉਣ ਦੀ ਬੇਨਤੀ ਕੀਤੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ