ਦੋਰਾਹਾ ਤੇ ਧੂਰੀ ਰੇਲਵੇ ਓਵਰਬ੍ਰਿਜ ਨੂੰ ਮਿਲੀ ਮਨਜ਼ਰੀ
ਚੰਡੀਗੜ੍ਹ, 28 ਜਨਵਰੀ- ਦੋਰਾਹਾ ਤੇ ਧੂਰੀ ਓਵਰਬ੍ਰਿਜ ਨੂੰ ਮਨਜ਼ੂਰੀ ਮਿਲ ਗਈ ਹੈ। ਇਹ ਪੰਜਾਬ ਵਾਸੀਆਂ ਲਈ ਬੜੀ ਖੁਸ਼ੀ ਦੀ ਗੱਲ ਹੈ। ਇਹ ਜਾਣਕਾਰੀ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਆਪ ਦਿੱਤੀ ਹੈ। ਉਨ੍ਹਾਂ ਇਕ ਇੰਟਰਵਿਊ ਦੌਰਾਨ ਕਿਹਾ ਕਿ ਦੋਰਾਹਾ ਕੇ ਧੂਰੀ ਓਵਰਬ੍ਰਿਜ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਪ੍ਰਾਜੈਕਟ ਲਈ ਜ਼ਰੂਰੀ ਕਾਗਜ਼ੀ ਕਾਰਵਾਈ ਨੂੰ ਨੇਪਰੇ ਚਾੜ੍ਹਿਆ ਜਾ ਚੁੱਕਾ ਹੈ।
ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ 124 ਕਰੋੜ ਦੀ ਲਾਗਤ ਨਾਲ ਇਸ ਪ੍ਰਾਜੈਕਟ ਨੂੰ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ। ਇਨ੍ਹਾਂ ਕਿਹਾ ਕਿ ਫਿਲਹਾਲ ਇਨ੍ਹਾਂ ਦੇ ਕੰਮ ਦੀ ਸ਼ੁਰੂਆਤ ਹੋ ਚੁੱਕੀ ਹੈ।
;
;
;
;
;
;
;
;