JALANDHAR WEATHER

ਵੱਡੀ ਖ਼ਬਰ: ਸਰਹੱਦੀ ਥਾਣਾ ਭਿੰਡੀ ਸੈਦਾਂ 'ਚ ਅਣਪਛਤਿਆਂ ਨੇ ਸੁੱਟਿਆ ਗ੍ਰਨੇਡ

ਅਜਨਾਲਾ, (ਅੰਮ੍ਰਿਤਸਰ), 30 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਸਰਹੱਦੀ ਥਾਣਾ ਭਿੰਡੀ ਸੈਦਾਂ 'ਚ ਬੀਤੀ ਦੇਰ ਰਾਤ ਅਣ-ਪਛਾਤਿਆਂ ਵਲੋਂ ਗ੍ਰਨੇਡ ਸੁੱਟਣ ਦੀ ਖਬਰ ਸਾਹਮਣੇ ਆ ਰਹੀ ਹੈ, ਜਿਸ ਤੋਂ ਬਾਅਦ ਥਾਣੇ ’ਤੇ ਹਮਲਾ ਹੋਣ ਦਾ ਵੀ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ਅਣ-ਪਛਾਤੇ ਵਿਅਕਤੀਆਂ ਵਲੋਂ ਰਾਤ ਦੇ ਸਮੇਂ ਥਾਣੇ ਨੂੰ ਨਿਸ਼ਾਨਾ ਬਣਾਉਂਦਿਆਂ ਗ੍ਰਨੇਡ ਸੁੱਟਿਆ ਗਿਆ, ਜਿਸ ਤੋਂ ਬਾਅਦ ਪੁਲਿਸ ਵਲੋਂ ਹਰ ਪਹਿਲੂ ਤੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ I ਪੁਲਿਸ ਵਲੋਂ ਥਾਣੇ ਦੇ ਮੁੱਖ ਦਰਵਾਜ਼ੇ ਨੂੰ ਬੰਦ ਰੱਖਿਆ ਗਿਆ ਹੈ I ਮੀਡੀਆ ਨੂੰ ਵੀ ਥਾਣੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ I

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ