JALANDHAR WEATHER

ਸੜਕ ਹਾਦਸੇ ’ਚ ਸਬ-ਇੰਸਪੈਕਟਰ ਚਤਵਿੰਦਰ ਸਿੰਘ ਦੀ ਮੌਤ

ਗੜ੍ਹਸ਼ੰਕਰ, 30 ਮਾਰਚ (ਧਾਲੀਵਾਲ)- ਇਥੇ ਹੁਸ਼ਿਆਰਪੁਰ ਰੋਡ ’ਤੇ ਸਥਿਤ ਪਿੰਡ ਡਾਨਸੀਵਾਲ ਵਿਖੇ ਮੋਟਰਸਾਈਕਲ ਅਤੇ ਕੈਂਟਰ ਦਰਮਿਆਨ ਹੋਈ ਟੱਕਰ ’ਚ ਥਾਣਾ ਮਾਹਿਲਪੁਰ ਵਿਖੇ ਤਾਇਨਾਤ ਸਬ-ਇੰਸਪੈਕਟਰ ਚਤਵਿੰਦਰ ਸਿੰਘ (57) ਦੀ ਮੌਤ ਹੋ ਜਾਣ ਦੀ ਖ਼ਬਰ ਹੈ।

ਪਿੰਡ ਭਾਰਟਾ ਗਣੇਸ਼ਪੁਰ ਵਾਸੀ ਸਬ-ਇੰਸਪੈਕਟਰ ਚਤਵਿੰਦਰ ਸਿੰਘ ਆਪਣੇ ਮੋਟਰਸਾਈਕਲ ਤੇ ਗੜ੍ਹਸ਼ੰਕਰ ਤੋਂ ਮਾਹਿਲਪੁਰ ਨੂੰ ਜਾ ਰਿਹਾ ਸੀ। ਇਹ ਜਦੋਂ ਗੜ੍ਹਸ਼ੰਕਰ ਪਿੰਡ ਡਾਸਨੀਵਾਲ ਵਿਖੇ ਪਹੁੰਚਿਆ ਤਾਂ ਸਾਹਮਣੇ ਤੋਂ ਇਕ ਵਾਹਨ ਨੂੰ ਓਵਰਟੇਕ ਕਰ ਰਹੇ ਗੈਸ ਕੈਂਟਰ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦੇਣ ਨਾਲ ਸਬ-ਇੰਸਪੈਕਟਰ ਚਤਵਿੰਦਰ ਸਿੰਘ ਗੰਭੀਰ ਜਖ਼ਮੀ ਹੋ ਗਿਆ ਜਿਸ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਲਿਜਾਇਆ ਗਿਆ ਜਿਥੇ ਡਾਕਟਰਾਂ ਵਲੋਂ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਸਬ-ਇੰਸਪੈਕਟਰ ਚਤਵਿੰਦਰ ਸਿੰਘ ਵਲੋਂ ਇਸ ਸਾਲ ਅਕਤੂਬਰ ਮਹੀਨੇ ਵਿਚ ਸੇਵਾ-ਮੁਕਤ ਹੋਣਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ