ਕਾਲੀ ਵੇਈਂ ਚੋਂ ਵਿਅਕਤੀ ਦੀ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ
ਕਪੂਰਥਲਾ,31 ਮਾਰਚ- ਸੁਲਤਾਨਪੁਰ ਲੋਧੀ ਤੋਂ ਇਕ ਦਿਲ ਦਹਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿਥੇ ਕਾਲੀ ਵੇਈਂ ਵਿਚੋਂ ਇਕ ਵਿਅਕਤੀ ਦੀ ਲਾਸ਼ ਮਿਲਣ ਨਾਲ ਪੂਰੇ ਇਲਾਕੇ ਵਿਚ ਸਨਸਨੀ ਫੈਲ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਅਮਰਜੀਤ ਸਿੰਘ (49) ਪੁੱਤਰ ਲਾਲ ਚੰਦ, ਵਾਸੀ ਪਿੰਡ ਮੋਖਾ (ਸੁਲਤਾਨਪੁਰ ਲੋਧੀ) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਸ਼ਨੀਵਾਰ ਸ਼ਾਮ ਤੋਂ ਲਾਪਤਾ ਸੀ, ਜਿਸ ਤੋਂ ਬਾਅਦ ਪਰਿਵਾਰ ਵਲੋਂ ਥਾਣਾ ਸੁਲਤਾਨਪੁਰ ਲੋਧੀ ਨੂੰ ਸੂਚਿਤ ਕੀਤਾ ਗਿਆ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਸੰਤ ਸੀਚੇਵਾਲ ਦੇ ਸੇਵਾਦਾਰਾਂ ਦੀ ਮਦਦ ਨਾਲ ਕਿਸ਼ਤੀ ਰਾਹੀਂ ਲਾਸ਼ ਨੂੰ ਨਦੀ ਵਿਚੋਂ ਬਾਹਰ ਕੱਢਿਆ ਗਿਆ। ਮ੍ਰਿਤਕ ਬਾਰੇ ਇਹ ਵੀ ਜਾਣਕਾਰੀ ਮਿਲੀ ਹੈ ਕਿ ਉਹ ਉਧਮ ਸਿੰਘ ਚੌਂਕ ਵਿਖੇ ਇਕ ਢਾਬੇ ਦਾ ਸੰਚਾਲਨ ਕਰਦਾ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮੌਤ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
;
;
;
;
;
;
;
;
;