ਗੁਦਾਮ ਅਧਿਕਾਰੀ ਰੰਧਾਵਾ ਦੇ ਘਰ ਦੀਆਂ ਤਾਰਾਂ ਕੱਟਣ ਵਾਲੇ ਨੌਜਵਾਨ ਦੀ ਪੁਲਿਸ ਹਿਰਾਸਤ ਮੌਤ
ਅੰਮ੍ਰਿਤਸਰ,1 ਅਪ੍ਰੈਲ (ਰੇਸ਼ਮ ਸਿੰਘ)- ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ, ਜਿਨਾਂ ਵਲੋਂ ਬੀਤੇ ਦਿਨੀ ਖੁਦਕੁਸ਼ੀ ਕਰ ਲਈ ਗਈ ਸੀ, ਦੇ ਘਰ ਦੀਆਂ ਤਾਰਾਂ ਕੱਟਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤੇ ਨੌਜਵਾਨ ਦੀ ਅੱਜ ਪੁਲਿਸ ਹਿਰਾਸਤ ਵਿਚ ਮੌਤ ਹੋ ਗਈ ਹੈ। ਮ੍ਰਿਤਕ ਦੀ ਸ਼ਨਾਖਤ ਗੁਰਬਖਸ਼ ਸਿੰਘ ਵਾਸੀ ਫੈਜਪੁਰਾ ਨਵੀਂ ਅਬਾਦੀ ਵਜੋਂ ਹੋਈ ਹੈ। ਉਹ 24 ਸਾਲ ਦਾ ਨੌਜਵਾਨ ਸੀ। ਮ੍ਰਿਤਕ ਦੇ ਵਾਰਸਾਂ ਨੇ ਦੋਸ਼ ਲਾਇਆ ਕਿ ਨੌਜਵਾਨ ਦੀ ਮੌਤ ਪੁਲਿਸ ਵਲੋਂ ਕੀਤੀ ਕੁੱਟਮਾਰ ਕਾਰਨ ਹੋਈ ਹੈ।
;
;
;
;
;
;
;
;