JALANDHAR WEATHER

ਪੰਜਾਬ ਦੇ 40 ਹਜ਼ਾਰ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਅੰਮ੍ਰਿਤਸਰ, 1 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਦੇ 40 ਹਜ਼ਾਰ ਆੜ੍ਹਤੀਏ ਤੇ 1 ਲੱਖ ਮੁਨੀਮ ਮੁਲਾਜ਼ਮਾਂ ਵਲੋਂ ਢਾਈ ਪ੍ਰਤੀਸ਼ਤ ਆੜ੍ਹਤ ਨਾ ਵਧਾਉਣ ਦੇ ਰੋਸ ਵਜੋਂ ਅੱਜ ਅਣ-ਮਿਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੀ ਪ੍ਰਮੁੱਖ ਦਾਣਾ ਮੰਡੀ ਭਗਤਾਂ ਵਾਲਾ ਵਿਖੇ ਆੜਤੀਆ ਅਤੇ ਮੁਨੀਮਾਂ ਨੇ ਕਾਲੀਆਂ ਝੰਡੀਆਂ ਲੈ ਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ।

ਇਸ ਮੌਕੇ ਚੇਅਰਮੈਨ ਗੁਰਭਿੰਦਰ ਸਿੰਘ ਮੰਮਣਕੇ, ਜਨਰਲ ਸਕੱਤਰ ਕੁਲਬੀਰ ਸਿੰਘ ਰੰਧਾਵਾ, ਬਲਦੇਵ ਸਿੰਘ ਚਾਟੀਵਿੰਡ, ਹਰਪਾਲ ਸਿੰਘ ਖਾਲਸਾ ਨੇ ਕਿਹਾ ਕਿ ਕੇਂਦਰ ਸਰਕਾਰ ਸਾਡੇ ਢਾਈ ਪ੍ਰਤੀਸ਼ਤ ਆੜ੍ਹਤ ਵਾਧੇ 'ਚ ਅੜਿੱਕਾ ਬਣੀ ਹੋਈ ਹੈ, ਇਸ ਨੇ 2018-19 'ਚ ਵਾਧੇ 'ਤੇ ਰੋਕ ਲਾ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆੜਤੀਆ ਦੀ ਦਾਮੀ ਵਧਾਉਣੀ ਤਾਂ ਦੂਰ ਸਗੋਂ ਉਲਟਾ ਪਹਿਲਾਂ ਮਿਲਦੀ ਢਾਈ ਫ਼ੀਸਦ ਆੜ੍ਹਤ ਵੀ ਘਟਾ ਦਿੱਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵੀ ਦਾਮੀ ਦੇਣ ਦਾ ਭਰੋਸਾ ਦਿੱਤਾ ਸੀ ਪਰ ਉਹ ਵੀ ਲਾਰਾ ਹੀ ਸਾਬਿਤ ਹੋਇਆ। ਉਨ੍ਹਾਂ ਮੰਗ ਕੀਤੀ ਕਿ ਆੜ੍ਹਤੀਆਂ ਦੀਆਂ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ