ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੜ੍ਹੇਮਾਰੀ ਨਾਲ ਨੁਕਸਾਨੀ ਕਣਕ ਦੀ ਫ਼ਸਲ ਦਾ ਲਿਆ ਜਾਇਜ਼ਾ
ਸ੍ਰੀ ਮੁਕਤਸਰ ਸਾਹਿਬ, 1 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਪੱਕੀ ਕਣਕ ਦੀ ਫ਼ਸਲ ਨੂੰ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਮੰਤਰੀ ਨੇ ਪਿੰਡ ਆਲਮਵਾਲਾ, ਬੋਦੀਵਾਲਾ, ਰਾਣੀਵਾਲਾ, ਅਸਪਾਲ, ਸਰਾਵਾਂ ਬੋਦਲਾ, ਕੱਟਿਆਵਾਲੀ ਅਤੇ ਕਬਰਵਾਲਾ ਵਿਚ ਕਿਸਾਨਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਫ਼ਸਲ ਦੇ ਨੁਕਸਾਨ ਦਾ ਜਾਇਜ਼ਾ ਲਿਆ।
ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦੀ ਪੂਰੀ ਭਰਪਾਈ ਲਈ ਯੋਗ ਕਦਮ ਚੁੱਕੇ ਜਾਣਗੇ। ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤੁਰੰਤ ਗਿਰਦਾਵਰੀ ਕਰਕੇ ਨੁਕਸਾਨ ਦੀ ਵਿਸਥਾਰ ਰਿਪੋਰਟ ਤਿਆਰ ਕੀਤੀ ਜਾਵੇ ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾ ਸਕੇ।ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਸੰਬੰਧੀ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।
;
;
;
;
;
;
;
;
;