JALANDHAR WEATHER

ਮੁੱਖ ਮੰਤਰੀ ਨੇ ਸੰਤ ਅਤਰ ਸਿੰਘ ਜੀ ਮਹਾਰਾਜ ਰੂਰਲ ਹਸਪਤਾਲ ਦਾ ਕੀਤਾ ਉਦਘਾਟਨ

ਚੀਮਾ ਮੰਡੀ, 2 ਅਪ੍ਰੈਲ (ਜਗਰਾਜ ਮਾਨ)- ਸੰਤ ਬਾਬਾ ਅਤਰ ਸਿੰਘ ਮਹਾਰਾਜ ਦੀ ਜਨਮ ਭੂਮੀ ਚੀਮਾ ਵਿਖੇ 11 ਕਰੋੜ 70 ਲੱਖ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ 30 ਬੈੱਡਾਂ ਵਾਲੇ ਰੂਰਲ ਹਸਪਤਾਲ ਨੂੰ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਵਲੋਂ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਚੀਮਾ ਮੰਡੀ ਅਤੇ ਨੇੜਲੇ ਪਿੰਡਾਂ ਲਈ ਇਹ ਹਸਪਤਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਏਗਾ। 30 ਬੈਡਾਂ ਦਾ ਇਹ ਹਸਪਤਾਲ ਪੂਰੀ ਤਰ੍ਹਾਂ ਬਣ ਕੇ ਮੁਕੰਮਲ ਹੋ ਗਿਆ ਹੈ। ਐਮਰਜੈਂਸੀ ਸੇਵਾਵਾਂ ਅਤੇ ਜੱਚਾ-ਬੱਚਾ ਕੇਂਦਰ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਇਸ ਮੌਕੇ ਸਵਾਲਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਆਪਣਾ ਹੱਕ ਮੰਗਣ ਵਾਲਿਆਂ ਨੂੰ ਗੱਦਾਰ ਦੱਸਦੀ ਹੈ। ਅਫੀਮ ਦੀ ਖੇਤੀ ਉਤੇ ਮੁੱਖ ਮੰਤਰੀ ਨੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਵੀ ਇਕ ਨਸ਼ਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ