JALANDHAR WEATHER

ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਮੈਂ ਚੁੱਕਾਂਗਾ- ਮੁੱਖ ਮੰਤਰੀ ਮਾਨ

ਮੋਗਾ, 4 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਗਾ ਦੀ ਅਨਾਜ ਮੰਡੀ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ। ਇਸ ਮੌਕੇ ਮੁੱਖ ਮੰਤਰੀ ਨੇ ਬੋਲਦਿਆਂ ਕਿਹਾ ਕਿ ਉਹ ਕਿਸਾਨਾਂ ਦੀ ਕਣਕ ਦਾ ਇਕ ਇਕ ਦਾਣਾ ਨਹੀਂ ਚੁੱਕ ਹੁੰਦਾ, ਉਹ ਟਿਕ ਕੇ ਨਹੀਂ ਬੈਠਣਗੇ। ਇਸ ਮੌਕੇ ਮੁੱਖ ਮੰਤਰੀ ਅੱਜ ਫਿਰ ਆੜ੍ਹਤੀਆਂ ਨੂੰ ਸਿੱਧੇ ਹੋਏ। ਉਨ੍ਹਾਂ ਕਿਹਾ ਕਿ ਆੜ੍ਹਤੀਏ ਸਾਨੂੰ ਬਲੈਕਮੇਲ ਕਰ ਰਹੇ ਹਨ। ਮਾਨ ਨੇ ਕਿਹਾ ਕਿ ਆੜ੍ਹਤੀਆਂ ਦੀਆਂ ਮੰਗਾਂ ਸਾਡੇ ਤੋਂ ਨਹੀਂ, ਸਗੋਂ ਕੇਂਦਰ ਤੋਂ ਹਨ। ਉਨ੍ਹਾਂ ਕਿਹਾ ਕਿ ਅਸੀਂ ਵੀ ਕੇਂਦਰ ਨੂੰ ਆੜ੍ਹਤੀਆਂ ਦੀਆਂ ਮੰਗਾਂ ਹੱਲ ਕਰਨ ਲਈ ਕਹਾਂਗੇ।

ਇਸ ਮੌਕੇ ਮੁੱਖ ਮੰਤਰੀ ਮਾਨ ਨੇ ਅਕਾਲੀ ਦਲ ਉਤੇ ਵੀ ਤਿੱਖੇ ਹਮਲੇ ਕੀਤੇ। ਭਗਵੰਤ ਮਾਨ ਨੇ ਸੁਖਬੀਰ ਬਾਦਲ ਨੂੰ ਅਮਲੀ ਤੱਕ ਕਹਿ ਦਿੱਤਾ। ਮਾਨ ਨੇ ਮਜੀਠੀਆ ਉਤੇ ਵੀ ਚਿੱਟਾ ਵੇਚਣ ਦੇ ਇਲਜ਼ਾਮ ਲਗਾਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ