ਸੜਕ ਹਾਦਸੇ 'ਚ ਜ਼ਖਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ
ਕਪੂਰਥਲਾ, 6 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)- ਗੋਇੰਦਵਾਲ ਸਾਹਿਬ ਰੋਡ 'ਤੇ ਪਿੰਡ ਉੱਚਾ ਨਜ਼ਦੀਕ ਬੀਤੇ ਦਿਨੀਂ ਮਹਿੰਦਰਾ ਬੋਲੈਰੋ ਗੱਡੀ ਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸਨੂੰ ਇਲਾਜ ਲਈ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿਸਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਫੱਤੂਢੀਂਗਾ ਦੇ ਏ.ਐਸ.ਆਈ. ਰਜਿੰਦਰ ਕੁਮਾਰ ਨੇ ਦੱਸਿਆ ਕਿ ਬੀਤੀ 29 ਮਾਰਚ ਨੂੰ ਮੋਟਰਸਾਈਕਲ ਤੇ ਮਹਿੰਦਰ ਬੋਲੈਰੋ ਗੱਡੀ ਦੀ ਟੱਕਰ ਹੋ ਗਈ, ਜਿਸ ਵਿਚ ਮੋਟਰਸਾਈਕਲ ਚਾਲਕ ਗੁਰਮੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਉੱਚਾ ਜ਼ਖਮੀ ਹੋ ਗਿਆ ਸੀ ਤੇ ਗੱਡੀ ਚਾਲਕ ਗੱਡੀ ਮੌਕੇ 'ਤੇ ਛੱਡ ਕੇ ਫ਼ਰਾਰ ਹੋ ਗਿਆ ਸੀ। ਜ਼ਖਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਜਿਸਦੀ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿਚ ਰੱਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
;
;
;
;
;
;
;