JALANDHAR WEATHER

ਗੜ੍ਹੇਮਾਰੀ ਕਾਰਨ ਨੁਕਸਾਨ ਝੱਲ ਰਹੇ ਕਿਸਾਨਾਂ ਦੀ ਮਦਦ ਕਰੇਗਾ ਅਕਾਲੀ ਦਲ : ਸੁਖਬੀਰ ਸਿੰਘ ਬਾਦਲ

ਬੁਢਲਾਡਾ/ ਚੰਡੀਗੜ੍ਹ, 7 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਗੜ੍ਹੇਮਾਰੀ ਕਾਰਨ ਕਿਸਾਨਾਂ ਦੀ 1.25 ਏਕੜ ਜ਼ਮੀਨ ਵਿਚ ਕਣਕ ਦੀ ਫਸਲ ਤਬਾਹ ਹੋ ਗਈ ਹੈ ਤੇ ਇਨ੍ਹਾਂ ਕਿਸਾਨਾਂ ਦੀ ਮਦਦ ਵਾਸਤੇ ਅਕਾਲੀ ਦਲ ਪ੍ਰੋਗਰਾਮ ਤੈਅ ਕਰੇਗਾ।

ਅੱਜ ਇਥੇ ਪੰਜਾਬ ਬਚਾਓ ਮੁਹਿੰਮ ਤਹਿਤ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਨਾਲ ਮਿਲ ਕੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਪ੍ਰੋਗਰਾਮ ਬਣਾ ਰਹੇ ਹਾਂ ਕਿ ਪ੍ਰਭਾਵਤ ਕਿਸਾਨਾਂ ਨੂੰ ਕਣਕ ਦੇ ਨਾਲ-ਨਾਲ ਪਸ਼ੂਆਂ ਲਈ ਹਰਾ ਤੇ ਸੁੱਕਾ ਚਾਰਾ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਭਲਕੇ ਚੰਡੀਗੜ੍ਹ ਵਿਚ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਸੱਦੀ ਹੈ ਜਿਸ ਵਿਚ ਸਾਰੇ ਪ੍ਰੋਗਰਾਮ ਦੀ ਰੂਪ-ਰੇਖਾ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਵਿਸਾਰ ਦਿੱਤਾ ਹੈ ਅਤੇ ਕਿਸਾਨਾਂ ਨੂੰ ਪਿਛਲੇ ਸਾਲ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਹਾਲੇ ਤੱਕ ਮੁਆਵਜ਼ਾ ਨਹੀਂ ਮਿਲਿਆ। ਉਹਨਾਂ ਕਿਹਾ ਕਿ ਹੁਣ ਬੇਮੌਸਮੀ ਬਰਸਾਤਾਂ ਤੇ ਗੜ੍ਹੇਮਾਰੀ ਦੇ ਕਾਰਨ 1.25 ਲੱਖ ਏਕੜ ਜ਼ਮੀਨ ਵਿਚ ਕਣਕ ਦੀ ਫਸਲ ਤਬਾਹ ਹੋ ਗਈ ਹੈ ਪਰ ਸਰਕਾਰ ਨੇ ਕਿਸਾਨਾਂ ਨੂੰ ਹਾਲੇ ਤੱਕ ਫੌਰੀ ਮੁਆਵਜ਼ਾ ਨਹੀਂ ਦਿੱਤਾ। ਇਸ ਸਭ ਦੇ ਬਾਵਜੂਦ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਗੁਜਰਾਤ ਵਿਚ ਝੂਠ ਬੋਲ ਰਹੇ ਹਨ ਕਿ ਆਪ ਸਰਕਾਰ ਨੇ ਪਿਛਲੇ ਸਾਲ ਆਏ ਹੜ੍ਹਾਂ ਦੇ ਇਕ ਮਹੀਨੇ ਦੇ ਅੰਦਰ-ਅੰਦਰ ਪੰਜਾਬ ਦੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇ ਦਿੱਤਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ