JALANDHAR WEATHER

ਅੱਜ ਵਿਸ਼ਵ ਸ਼ਾਂਤੀ ਲਈ ਹੈ ਵੱਡਾ ਦਿਨ- ਰਾਸ਼ਟਰਪਤੀ ਟਰੰਪ

ਵਾਸ਼ਿੰਗਟਨ, 8 ਅਪ੍ਰੈਲ- ਜੰਗਬੰਦੀ ਦੇ ਐਲਾਨ ਤੋਂ ਬਾਅਦ ਟਰੰਪ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰ ਕਿਹਾ ਕਿ ਵਿਸ਼ਵ ਸ਼ਾਂਤੀ ਲਈ ਅੱਜ ਇਕ ਵੱਡਾ ਦਿਨ ਹੈ। ਉਨ੍ਹਾਂ ਸੋਸ਼ਲ ਮੀਡੀਆ 'ਤੇ ਇਕ ਪੋਸਟ ਕੀਤਾ ਤੇ ਕਿਹਾ ਕਿ ਈਰਾਨ ਹੁਣ ਟਕਰਾਅ ਤੋਂ ਥੱਕ ਗਿਆ ਹੈ ਅਤੇ ਸ਼ਾਂਤੀ ਚਾਹੁੰਦਾ ਹੈ। ਟਰੰਪ ਨੇ ਇਹ ਵੀ ਕਿਹਾ ਕਿ ਹੋਰ ਧਿਰਾਂ ਵੀ ਤਣਾਅ ਖ਼ਤਮ ਕਰਨ ਦੇ ਹੱਕ ਵਿਚ ਹਨ।

ਟਰੰਪ ਨੇ ਕਿਹਾ ਕਿ ਅਮਰੀਕਾ ਆਮ ਵਪਾਰ ਅਤੇ ਸਪਲਾਈ ਪ੍ਰਵਾਹ ਨੂੰ ਯਕੀਨੀ ਬਣਾਉਣ ਲਈ ਹੋਰਮੁਜ਼ ਜਲਡਮਰੂ ਵਿਚ ਜਹਾਜ਼ਾਂ ਦੀ ਆਵਾਜਾਈ ਨੂੰ ਪ੍ਰਬੰਧਿਤ ਕਰਨ ਵਿਚ ਮਦਦ ਕਰੇਗਾ। ਉਸ ਨੇ ਦਾਅਵਾ ਕੀਤਾ ਕਿ ਭਵਿੱਖ ਵਿਚ ਕਈ ਸਕਾਰਾਤਮਕ ਕਦਮ ਚੁੱਕੇ ਜਾਣਗੇ, ਜਿਸ ਨਾਲ ਆਰਥਿਕ ਗਤੀਵਿਧੀਆਂ ਵਿਚ ਵਾਧਾ ਹੋਵੇਗਾ।

ਉਸਨੇ ਇਹ ਵੀ ਕਿਹਾ ਕਿ ਈਰਾਨ ਹੁਣ ਆਪਣੇ ਦੇਸ਼ ਦੇ ਪੁਨਰ ਨਿਰਮਾਣ ਦੀ ਪ੍ਰਕਿਰਿਆ ਸ਼ੁਰੂ ਕਰ ਸਕਦਾ ਹੈ। ਅਮਰੀਕਾ ਇਸ ਸਮੇਂ ਦੌਰਾਨ ਸਪਲਾਈ ਪ੍ਰਦਾਨ ਕਰੇਗਾ ਅਤੇ ਸਥਿਤੀ ਦੀ ਨਿਗਰਾਨੀ ਕਰੇਗਾ। ਟਰੰਪ ਨੇ ਕਿਹਾ ਕਿ ਇਹ ਸਮਾਂ ਮੱਧ ਪੂਰਬ ਲਈ "ਸੁਨਹਿਰੀ ਯੁੱਗ" ਦੀ ਸ਼ੁਰੂਆਤ ਸਾਬਤ ਹੋ ਸਕਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ