JALANDHAR WEATHER

ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਸਾਈਕਲ ਸਵਾਰ ਵਿਅਕਤੀ ਦੀ ਮੌਤ

ਕਪੂਰਥਲਾ, 9 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)- ਆਰ.ਸੀ.ਐਫ. ਨਜ਼ਦੀਕ ਸਾਈਕਲ ਸਵਾਰ ਨੂੰ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਭੁਲਾਣਾ ਦੇ ਏ.ਐਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਗਿਆਰਾਂਤੀ ਪਾਸਵਾਨ ਪੁੱਤਰ ਸੁਦਰਸ਼ਨ ਪਾਸਵਾਨ ਵਾਸੀ ਬਿਹਾਰ ਹਾਲ ਵਾਸੀ ਆਰ.ਸੀ.ਐਫ., ਜੋ ਕਿ ਬੀਤੀ ਦੇਰ ਰਾਤ ਕੰਮ ਤੋਂ ਵਾਪਸ ਘਰ ਜਾ ਰਿਹਾ ਸੀ ਤਾਂ ਇਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ ਤੇ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਹਾਦਸੇ ਵਿਚ ਗਿਆਰਾਂਤੀ ਪਾਸਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ , ਜਿਸ ਦੀ ਸੂਚਨਾ ਮਿਲਣ ’ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਕਾਰ ਚਾਲਕ ਵਿਰੁੱਧ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ