ਬੀਬੀ ਰਾਜਵਿੰਦਰ ਕੌਰ ਨੇ ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੇ ਚੇਅਰਪਰਸਨ ਦਾ ਅਹੁਦਾ ਸੰਭਾਲਿਆ
ਡੇਰਾ ਬਾਬਾ ਨਾਨਕ, 8 ਅਪ੍ਰੈਲ (ਹੀਰਾ ਸਿੰਘ ਮਾਂਗਟ)-ਜੱਗੂ ਭਗਵਾਨਪੁਰੀਏ ਦੀ ਮਾਸੀ ਬੀਬੀ ਰਾਜਵਿੰਦਰ ਕੌਰ ਨੇ ਅੱਜ ਰਸਮੀ ਤੌਰ ਉਤੇ ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੇ ਚੇਅਰਪਰਸਨ ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪਹਿਲਾਂ ਉਹ ਇਤਿਹਾਸਿਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਨਤਮਸਤਕ ਹੋਏ ਅਤੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਦਿਆਂ ਹੋਇਆਂ ਆਸ਼ੀਰਵਾਦ ਪ੍ਰਾਪਤ ਕੀਤਾ। ਉਪਰੰਤ ਸਾਥੀਆਂ ਸਮੇਤ ਬਲਾਕ ਸੰਮਤੀ ਦਫਤਰ ਡੇਰਾ ਬਾਬਾ ਨਾਨਕ ਵਿਖੇ ਪੁੱਜੇ, ਜਿੱਥੇ ਉਨ੍ਹਾਂ ਵਲੋਂ ਰਸਮੀ ਤੌਰ ਉਤੇ ਆਪਣਾ ਚੇਅਰਪਰਸਨ ਦਾ ਅਹੁਦਾ ਸੰਭਾਲਿਆ ਗਿਆ। ਇਸ ਮੌਕੇ ਉਨ੍ਹਾਂ ਵਲੋਂ ਸਥਾਨਕ ਗਿੱਲ ਪੈਲਸ ਵਿਖੇ ਇਕ ਧੰਨਵਾਦੀ ਸਮਾਗਮ ਤੇ ਸ਼ਕਤੀ ਪ੍ਰਦਰਸ਼ਨ ਵੀ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਹਲਕਾ ਡੇਰਾ ਬਾਬਾ ਨਾਨਕ ਦੇ ਲੋਕ ਪੁੱਜੇ।
;
;
;
;
;
;
;
;
;