JALANDHAR WEATHER

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਕਰਵਾਈ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਰਣਜੀਤ ਸਿੰਘ ਢਿੱਲੋਂ ) -ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਅੱਜ ਮਲੋਟ ਦੀ ਅਨਾਜ ਮੰਡੀ ਵਿਚ ਕਣਕ ਦੀ ਬੋਲੀ ਲਗਾ ਕੇ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ ਅਤੇ ਮਾਰਕੀਟ ਕਮੇਟੀ ਦੇ ਅਹੁਦੇਦਾਰਾਂ, ਪਤਵੰਤੇ ਵਿਅਕਤੀਆਂ ਅਤੇ ਕਿਸਾਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫਸਲ ਅਨਾਜ ਮੰਡੀਆਂ ਵਿਚ ਸਾਫ-ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋ ਅਨਾਜ ਮੰਡੀਆਂ ਵਿਚ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਪੂਰੇ ਪੰਜਾਬ ਵਿਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ ਪਰ ਲਗਾਤਾਰ ਪਈ ਬਰਸਾਤ ਕਾਰਨ ਕਣਕ ਮੰਡੀਆਂ ਵਿਚ ਦੇਰੀ ਨਾਲ ਆਉਣੀ ਸੁਰੂ ਹੋਈ ਹੈ।

ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਣਕ ਦੀ ਖਰੀਦ ਦੇ ਸਰਕਾਰੀ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹੋ ਚੁੱਕੇ ਹਨ, ਕਿਸੇ ਵੀ ਤਰ੍ਹਾਂ ਦੀ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕੇ ਬਰਸਾਤ ਅਤੇ ਗੜ੍ਹੇਮਾਰੀ ਕਾਰਨ  ਜਿੱਥੇ- ਜਿੱਥੇ ਫਸਲਾਂ ਦਾ ਭਾਰੀ ਨੁਕਸਾਨ ਹੋਇਆ , ਉਥੇ-ਉਥੇ ਗਿਰਦਾਵਰੀ ਕਰਵਾਈ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਯੋਗ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਕਿਸਾਨਾਂ ਨੂੰ ਨਾਜਾਇਜ਼ ਤੌਰ ਉਤੇ ਤੰਗ ਪ੍ਰੇਸ਼ਾਨੀ ਕਰਦਾ ਪਾਇਆ ਜਾਂਦਾ ਹੈ ਤਾਂ ਉਸਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਚੇਅਰਮੈਨ ਸ. ਜਸ਼ਨ ਸਿੰਘ ਬਰਾੜ, ਐਸ.ਡੀ.ਐਮ. ਪੰਕਜ ਕੁਮਾਰ, ਸਕੱਤਰ ਮਾਰਕੀਟ ਕਮੇਟੀ ਮਲੋਟ ਮਨਦੀਪ ਰਹੇਜਾ, ਸੁਨੀਸ਼ ਗੋਇਲ, ਰਮਨ ਸਪਰਾ, ਹਰਪ੍ਰੀਤ ਸਿੰਘ, ਰਾਮ ਕੁਮਾਰ, ਰੰਮੀ, ਸੰਦੀਪ ਸਿੰਘ ਗੋਰਾ, ਸੰਦੀਪ ਕੁਮਾਰ ਮੰਡੀ ਸੁਪਰਵਾਈਜ਼ਰ, ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ