JALANDHAR WEATHER

ਵਿਸਾਖੀ ਦਾ ਤਿਉਹਾਰ ਮਨਾਉਣ ਲਈ ਸਿੱਖ ਜਥੇ ਦੇ ਮੈਬਰ ਭਾਰਤ ਤੋਂ ਪਾਕਿਸਤਾਨ ਜਾਣੇ ਹੋਏ ਸ਼ੁਰੂ

ਅਟਾਰੀ ਸਰਹੱਦ, ਅੰਮ੍ਰਿਤਸਰ 10 ਅਪ੍ਰੈਲ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਖ਼ਾਲਸੇ ਦਾ ਸਾਜਨਾ ਦਿਵਸ ਮਨਾਉਣ ਲਈ ਸਮੁੱਚੇ ਭਾਰਤ ਤੋਂ ਇਕੱਤਰ ਹੋ ਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਮੈਂਬਰ ਭਾਰਤ ਤੋਂ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਲਈ ਜਾਣੇ ਸ਼ੁਰੂ ਹੋ ਗਏ ਹਨ। ਭਾਰਤ ਪਾਕਿਸਤਾਨ ਦੇਸ਼ਾਂ ਦੀਆਂ ਸਰਕਾਰਾਂ ਵਲੋਂ ਵਿਸਾਖੀ ਦਾ ਪਵਿੱਤਰ ਤਿਉਹਾਰ ਮਨਾਉਣ ਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਰਾਵਲਪਿੰਡੀ ਵਿਖੇ ਜਾਣ ਲਈ 2900 ਦੇ ਕਰੀਬ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਭਾਰਤ ਸਥਿਤ ਪਾਕਿਸਤਾਨ ਦੂਤਘਰ ਵਲੋਂ ਵੀਜ਼ੇ ਦਿੱਤੇ ਗਏ ਹਨ, ਇਸੇ ਦੌਰਾਨ ਹੀ ਭਾਰਤ ਪਾਕਿਸਤਾਨ ਇਮੀਗ੍ਰੇਸ਼ਨ ਨੇ ਆਪਸੀ ਸਹਿਮਤੀ ਪ੍ਰਗਟ ਕਰਦਿਆਂ ਭਾਰਤ ਪਾਕਿਸਤਾਨ ਦੇਸ਼ਾਂ ਦੇ ਕੌਮਾਂਤਰੀ ਗੇਟ ਅੱਜ ਸਵੇਰੇ 8 ਵਜੇ ਹੀ ਖੋਲ੍ਹ ਕੇ ਰੱਖੇ ਹੋਏ ਹਨ ਤੇ ਭਾਰਤੀ ਇਮੀਗ੍ਰੇਸ਼ਨ, ਭਾਰਤੀ ਕਸਟਮ ਤੇ ਬੀ.ਐਸ.ਐਫ. ਵਲੋਂ ਆਪਣੀ ਕਾਰਵਾਈ ਮੁਕੰਮਲ ਕਰਦਿਆਂ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਇਕ-ਇਕ ਕਰਕੇ ਭਾਰਤ ਤੋਂ ਪਾਕਿਸਤਾਨ ਭੇਜਿਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ