JALANDHAR WEATHER

ਨਿਤੀਸ਼ ਕੁਮਾਰ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ

ਨਵੀਂ ਦਿੱਲੀ, 10 ਅਪ੍ਰੈਲ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਇਸ ਮੌਕੇ ਬਿਹਾਰ ਦੇ ਐਨ.ਡੀ.ਏ. ਨੇਤਾ, ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਜੇ.ਪੀ. ਨੱਢਾ ਅਤੇ ਅਰਜੁਨ ਰਾਮ ਮੇਘਵਾਲ ਵੀ ਮੌਜੂਦ ਸਨ।

ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਚਾਰੇ ਸਦਨਾਂ ਦੇ ਮੈਂਬਰ ਬਣਨ ਦਾ ਰਿਕਾਰਡ ਬਣਾਇਆ ਹੈ। ਇਹ ਉਨ੍ਹਾਂ ਦਾ ਰਾਜ ਸਭਾ ਵਿਚ ਪਹਿਲਾ ਮੌਕਾ ਹੈ। ਇਸ ਤੋਂ ਪਹਿਲਾਂ ਉਹ ਲੋਕ ਸਭਾ, ਬਿਹਾਰ ਵਿਧਾਨ ਪ੍ਰੀਸ਼ਦ ਅਤੇ ਵਿਧਾਨ ਸਭਾ ਦੇ ਮੈਂਬਰ ਵਜੋਂ ਸੇਵਾ ਨਿਭਾਅ ਚੁੱਕੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ