ਆਈਪੀਐਲ 2026-ਅੱਜ ਆਹਮੋ-ਸਾਹਮਣੇ ਹੋਣਗੀਆਂ ਰਾਜਸਥਾਨ ਤੇ ਬੈਂਗਲੁਰੂ ਦੀਆਂ ਟੀਮਾਂ
ਗੁਹਾਟੀ, 10 ਅਪ੍ਰੈਲ- ਆਈਪੀਐਲ ਦਾ 16ਵਾਂ ਮੈਚ ਅੱਜ ਰਾਜਸਥਾਨ ਰਾਇਲਜ਼ ਅਤੇ ਰਾਇਲ ਚੈਲੇਂਜਰਜ਼ ਬੈਂਗਲੁਰੂ ਵਿਚਕਾਰ ਖੇਡਿਆ ਜਾਵੇਗਾ। ਸੀਜ਼ਨ ਦੀਆਂ ਦੋ ਸਭ ਤੋਂ ਵੱਧ ਫਾਰਮ ਵਾਲੀਆਂ ਟੀਮਾਂ ਗੁਹਾਟੀ ਦੇ ਬਾਰਸਾਪਾਰਾ ਕ੍ਰਿਕਟ ਸਟੇਡੀਅਮ ਵਿਚ ਸ਼ਾਮ 7:30 ਵਜੇ ਆਹਮੋ-ਸਾਹਮਣੇ ਹੋਣਗੀਆਂ, ਜਦੋਂਕਿ ਟਾਸ ਸ਼ਾਮ 7:00 ਵਜੇ ਹੋਵੇਗਾ।
ਰਾਜਸਥਾਨ ਇਸ ਸਮੇਂ ਅੰਕ ਸੂਚੀ ਵਿਚ ਸਿਖਰ 'ਤੇ ਹੈ, ਉਸਨੇ ਆਪਣੇ ਪਹਿਲੇ ਤਿੰਨ ਮੈਚ ਜਿੱਤੇ ਹਨ। ਟੀਮ ਨੇ ਚੇਨਈ ਸੁਪਰ ਕਿੰਗਜ਼, ਗੁਜਰਾਤ ਟਾਈਟਨਜ਼ ਅਤੇ ਮੁੰਬਈ ਇੰਡੀਅਨਜ਼ ਵਿਰੁੱਧ ਜਿੱਤਾਂ ਪ੍ਰਾਪਤ ਕੀਤੀਆਂ ਹਨ। ਦੂਜੇ ਪਾਸੇ, ਰਾਇਲ ਚੈਲੇਂਜਰਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਅਤੇ ਚੇਨਈ ਸੁਪਰ ਕਿੰਗਜ਼ ਵਿਰੁੱਧ ਲਗਾਤਾਰ ਦੋ ਜਿੱਤਾਂ ਹਾਸਲ ਕੀਤੀਆਂ ਹਨ।
;
;
;
;
;
;
;
;
;