JALANDHAR WEATHER

ਪੰਜਾਬ ਕੈਬਨਿਟ ਵਲੋਂ ਲਏ ਗਏ ਅਹਿਮ ਫ਼ੈਸਲੇ

 ਚੰਡੀਗੜ੍ਹ, 11 ਅਪ੍ਰੈਲ - ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਇਕ ਇਤਿਹਾਸਕ ਕਦਮ ਚੁੱਕਿਆ ਹੈ। ਪੰਜਾਬ ਕੈਬਨਿਟ ਨੇ ਨਵੇਂ ਬਿੱਲ ਦੇ ਖਰੜੇ ਨੂੰ ਹਰੀ ਝੰਡੀ ਦਿੱਤੀ ਹੈ, ਜਿਸ ਦੇ ਤਹਿਤ ਬੇਅਦਬੀ ਦੇ ਮਾਮਲਿਆਂ ਵਿਚ ਦੋਸ਼ੀਆਂ ਲਈ ਘੱਟੋ-ਘੱਟ 10 ਸਾਲ ਦੀ ਸਜ਼ਾ ਅਤੇ ਵੱਧ ਤੋਂ ਵੱਧ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੋਸ਼ੀਆਂ 'ਤੇ 5 ਲੱਖ ਤੋਂ ਲੈ ਕੇ 25 ਲੱਖ ਰੁਪਏ ਤੱਕ ਦਾ ਭਾਰੀ ਜੁਰਮਾਨਾ ਵੀ ਲਗਾਇਆ ਜਾ ਸਕੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਪੱਸ਼ਟ ਕੀਤਾ ਕਿ ਇਹ ਨਵਾਂ ਬਿੱਲ ਪੂਰਵ ਬਿੱਲਾਂ ਵਿੱਚ ਕੋਈ ਛੇੜਛਾੜ ਨਹੀਂ, ਸਗੋਂ ਸਿੱਖ ਧਰਮ ਦੇ ਪ੍ਰਮੁੱਖ ਗ੍ਰੰਥ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਦੇ ਸਤਿਕਾਰ ਨੂੰ ਯਕੀਨੀ ਬਣਾਉਣ ਲਈ ਲਿਆਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਕਦਮ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਰੱਖਿਆ ਅਤੇ ਸੂਬੇ ਵਿੱਚ ਧਾਰਮਿਕ ਸਦਭਾਵਨਾ ਬਣਾਈ ਰੱਖਣ ਲਈ ਬਹੁਤ ਜ਼ਰੂਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ