JALANDHAR WEATHER

ਸੜਕ ਹਾਦਸੇ 'ਚ ਜ਼ਖਮੀ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ,12 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਸੰਗਰੂਰ-ਪਾਤੜਾਂ ਸੜਕ 'ਤੇ ਪਿੰਡ ਮਹਿਲਾਂ ਵਿਖੇ ਹੋਏ ਹਾਦਸੇ ਵਿਚ ਗੰਭੀਰ ਜ਼ਖਮੀ ਵਿਅਕਤੀ ਦੀ ਵੱਖ-ਵੱਖ ਹਸਪਤਾਲਾਂ 'ਚ ਇਲਾਜ ਕਰਵਾਉਣ ਦੇ ਬਾਵਜੂਦ ਮੌਤ ਹੋ ਜਾਣ ਦੀ ਖਬਰ ਹੈ। ਪੁਲਿਸ ਚੌਕੀ ਮਹਿਲਾਂ ਚੌਕ ਦੇ ਹੌਲਦਾਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਜਗਵੀਰ ਸਿੰਘ ਵਾਸੀ ਮਹਿਲਾਂ 3 ਮਾਰਚ ਨੂੰ ਪਿੰਡ ਦੀ ਧਰਮਸ਼ਾਲਾ 'ਚੋਂ ਸੜਕ ਪਾਰ ਕਰਕੇ ਆਪਣੇ ਘਰ ਜਾ ਰਿਹਾ ਸੀ ਕਿ ਇਸ ਦੌਰਾਨ ਮਹਿਲਾਂ ਚੌਂਕ ਤੋਂ ਸੂਲਰ ਘਰਾਟ ਵੱਲ ਜਾ ਰਹੀ ਇਕ ਕਾਰ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ ਅਤੇ ਉਹ ਬੇਹੋਸ਼ ਹੋ ਕੇ  ਸੜਕ 'ਤੇ ਡਿੱਗ ਪਿਆ। ਪਤਾ ਲੱਗਣ ਉਤੇ ਪਰਿਵਾਰ ਵਲੋਂ ਇਲਾਜ ਲਈ ਜਗਵੀਰ ਸਿੰਘ ਨੂੰ ਸਿਵਲ ਹਸਪਤਾਲ ਸੰਗਰੂਰ ਦਾਖਲ ਕਰਵਾਇਆ ਗਿਆ ਪਰ ਡਾਕਟਰਾਂ ਵਲੋਂ ਉਸਦੀ ਹਾਲਤ ਨਾਜ਼ੁਕ ਵੇਖਦੇ ਹੋਏ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਭੇਜ ਦਿੱਤਾ ਗਿਆ।ਕਈ ਦਿਨ ਰਜਿੰਦਰਾ ਹਸਪਤਾਲ ਵਿਚ ਦਾਖਲ ਰਹਿਣ ਦੇ ਬਾਵਜੂਦ ਵੀ ਜਦੋਂ ਜਗਵੀਰ ਸਿੰਘ ਬੇਹੋਸ਼ੀ ਦੀ ਹਾਲਤ 'ਚੋਂ ਬਾਹਰ ਨਾ ਆਇਆ ਤਾਂ ਡਾਕਟਰਾਂ ਵਲੋਂ ਉਸ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਭੇਜ ਦਿੱਤਾ ਗਿਆ ਪਰ 21 ਮਾਰਚ ਨੂੰ ਪੀਜੀਆਈ ਦੇ ਡਾਕਟਰਾਂ ਵਲੋਂ ਜਗਵੀਰ ਸਿੰਘ ਦੀ ਇਹ ਕਹਿ ਕੇ ਛੁੱਟੀ ਕਰ ਦਿੱਤੀ ਗਈ ਕਿ ਹੁਣ ਇਸ ਦੀ ਘਰ ਹੀ ਸੇਵਾ ਸੰਭਾਲ ਕਰ ਲਓ। ਹੌਲਦਾਰ ਲਵਪ੍ਰੀਤ ਸਿੰਘ ਨੇ ਕਿਹਾ ਕਿ ਆਖਰ ਜਗਵੀਰ ਸਿੰਘ (45) ਪੁੱਤਰ ਮੱਘਰ ਸਿੰਘ ਵਾਸੀ ਪਿੰਡ ਮਹਿਲਾਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਦਾ ਦਮ ਤੋੜ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ  ਮ੍ਰਿਤਕ ਦੇ ਪੁੱਤਰ ਦਿਲਪ੍ਰੀਤ ਸਿੰਘ ਦੇ ਬਿਆਨਾਂ 'ਤੇ ਸੁਖਵਿੰਦਰ ਸਿੰਘ ਉਰਫ ਸੰਨੀ ਵਾਸੀ ਸੁਨਾਮ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ