ਈਸਾਪੁਰ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਵਿਸਾਖੀ ਦਾ ਦਿਹਾੜਾ
ਓਠੀਆ/ਅੰਮ੍ਰਿਤਸਰ, 14 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ) - ਜਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਅਧੀਨ ਪੈਂਦੇ ਈਸਾਪੁਰ ਦੇ ਇਤਿਹਾਸਿਕ ਗੁਰਦੁਆਰਾ ਨਿਰਮਲੇ ਸੰਤ ਬਾਬਾ ਵਧਾਵਾ ਸਿੰਘ ਅਤੇ ਬਾਬਾ ਕਰਤਾਰ ਸਿੰਘ ਦੇ ਗੁਰਦੁਆਰਾ ਸਾਹਿਬ ਵਿਖੇ ਅੱਜ ਵਿਸਾਖੀ ਦਾ ਪਵਿੱਤਰ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕਾ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਪੰਥ ਦੇ ਮਹਾਨ ਰਾਗੀ, ਢਾਡੀ ਅਤੇ ਕਵਿਸਰੀ ਜਥਿਆਂ ਨੇ ਸੰਗਤਾਂ ਨੂੰ ਕੀਰਤਨ, ਵਾਰਾਂ ਅਤੇ ਕਵੀਸ਼ਰੀ ਰਾਹੀਂ ਗੁਰ ਇਤਿਹਾਸ ਨਾਲ ਜੋੜਿਆ। ਇਸ ਮੌਕੇ 'ਤੇ ਭਾਰੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਸੰਗਤਾਂ ਲਈ ਅਤੁੱਟ ਲੰਗਰ ਵੀ ਲਗਾਏ ਗਏ ।
;
;
;
;
;
;
;
;
;