JALANDHAR WEATHER

ਪਰਮਿੰਦਰ ਸਿੰਘ ਢੀਂਡਸਾ ਨੇ ਦਾਣਾ ਮੰਡੀ ਵਿਚ ਪਹੁੰਚ ਕੇ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ

ਲਹਿਰਾਗਾਗਾ (ਸੰਗਰੂਰ), 14 ਅਪ੍ਰੈਲ (ਅਸ਼ੋਕ ਗਰਗ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਅਨਾਜ ਮੰਡੀ ਲਹਿਰਾਗਾਗਾ ਵਿਖੇ ਪਹੁੰਚ ਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਕਣਕ ਦੀ ਸਰਕਾਰੀ ਖ਼ਰੀਦ ਹੁਣ ਤੱਕ ਸ਼ੁਰੂ ਨਾ ਹੋਣ 'ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਹੈ ਕਿ ਮੈਨੂੰ ਇਸ ਗੱਲ ਦਾ ਦੁੱਖ ਹੈ ਕਿ ਦੇਸ਼ ਦਾ ਢਿੱਡ ਭਰਨ ਵਾਲਾ ਅੰਨਦਾਤਾ 8-10 ਦਿਨਾਂ ਤੋਂ ਮੰਡੀਆਂ ਵਿਚ ਰੁਲ਼ ਰਿਹਾ ਹੈ। ਕੋਈ ਖ਼ਰੀਦਦਾਰ ਮੰਡੀਆਂ ਵਿਚ ਨਹੀਂ ਆਇਆ ਅਤੇ ਸਰਕਾਰ ਬਹਾਨੇ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਦਿੱਲੀ ਵਾਲੇ ਲੀਡਰ ਦੇਸ਼ ਵਿਚ ਜਾ ਕੇ ਰੌਲਾ ਪਾਉਂਦੇ ਹਨ ਕਿ ਅਸੀਂ ਪੰਜਾਬ ਵਿਚ ਇੰਨਾ ਵਧੀਆ ਸਿਸਟਮ ਬਣਾ ਦਿੱਤਾ ਹੈ ਕਿ ਕਿਸਾਨ ਸਵੇਰੇ ਮੰਡੀ ਵਿਚ ਆਉਂਦਾ ਹੈ ਅਤੇ ਆਪਣੀ ਫ਼ਸਲ ਵੇਚ ਕੇ ਸ਼ਾਮ ਵੇਲੇ ਘਰ ਚਲਾ ਜਾਂਦਾ ਹੈ ਅਤੇ ਉਸ ਤੋਂ ਅਗਲੇ ਹੀ ਦਿਨ ਉਨ੍ਹਾਂ ਦੇ ਅਕਾਊਂਟ ਵਿਚ ਪੇਮੈਂਟ ਪਾ ਦਿੱਤੀ ਜਾਂਦੀ ਹੈ। ਜਦ ਕਿ ਹਕੀਕਤ ਇਹ ਹੈ ਕਿ ਪੰਜਾਬ ਦਾ ਅੰਨਦਾਤਾ ਮੰਡੀ ਵਿਚ ਰੁਲ ਰਿਹਾ ਹੈ। ਸਰਕਾਰ ਨੇ ਅਜੇ ਤੱਕ ਇਕ ਦਾਣਾ ਵੀ ਮੰਡੀਆਂ ਵਿਚੋਂ ਖ਼ਰੀਦ ਨਹੀਂ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ