ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਵਿਸਾਖੀ ਦਾ ਦਿਹਾੜਾ
ਰਾਜਪੁਰਾ (ਪਟਿਆਲਾ), 14 ਅਪ੍ਰੈਲ ਰਣਜੀਤ ਸਿੰਘ - ਅੱਜ ਇੱਥੇ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਆਈਆਂ ਸੰਗਤਾਂ ਨੂੰ ਰਾਗੀ ਢਾਡੀ ਜਥਿਆਂ ਨੇ ਕਥਾ-ਕੀਰਤਨ, ਵਾਰਾਂ ਨਾਲ ਨਿਹਾਲ ਕੀਤਾ। ਇਸ ਮੌਕੇ 'ਤੇ ਸਨਮਾਨਯੋਗ ਸ਼ਖਸੀਅਤਾਂ ਨੂੰ ਗੁਰਦੁਆਰਾ ਸਾਹਿਬ ਕਮੇਟੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸੁਧਾਰ ਲਹਿਰ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂ ਮਾਜਰਾ ਅਤੇ ਉਨ੍ਹਾਂ ਦੇ ਬੇਟੇ ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂ ਮਾਜਰਾ ਵਿਸ਼ੇਸ਼ ਤੌਰ 'ਤੇ ਪਹੁੰਚੇ ਹੋਏ ਸਨ।
;
;
;
;
;
;
;
;