JALANDHAR WEATHER

ਟਿੱਲਾ ਬਾਬਾ ਪੂਰਨ ਭਗਤ ਪਿੰਡ ਭੁੱਟੀਵਾਲਾ ਵਿਖੇ ਵੱਡੀ ਗਿਣਤੀ ਵਿਚ ਵਿਸਾਖੀ ਪੁਰਬ 'ਤੇ ਪੁੱਜੀਆਂ ਸੰਗਤਾਂ

ਸ੍ਰੀ ਮੁਕਤਸਰ ਸਾਹਿਬ ,14 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਮਾਲਵੇ ਦੇ ਪ੍ਰਸਿੱਧ ਧਰਮਿਕ ਸਥਾਨ ਟਿੱਲਾ ਬਾਬਾ ਪੂਰਨ ਭਗਤ ਪਿੰਡ ਭੁੱਟੀਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸਾਖੀ ਪੁਰਬ ਬਹੁਤ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਦੂਰ ਦੁਰਾਡੇ ਤੋਂ ਸੰਗਤਾਂ ਵੱਡੀ ਗਿਣਤੀ ਵਿਚ ਪਹੁੰਚ ਕੇ ਨਤਮਸਤਕ ਹੋ ਰਹੀਆਂ ਹਨ ਅਤੇ ਧਾਰਮਿਕ ਦੀਵਾਨ ਵਿਚ ਹਾਜ਼ਰੀ ਭਰ ਰਹੀਆਂ ਹਨ। ਕਵੀਸ਼ਰੀ ਜਥਿਆਂ ਵਲੋਂ ਧਾਰਮਿਕ ਪ੍ਰਸੰਗ ਪੇਸ਼ ਕੀਤੇ ਜਾ ਰਹੇ ਹਨ ਅਤੇ ਗੁਰ ਇਤਿਹਾਸ ਸਰਵਣ ਕਰਵਾਇਆ ਜਾ ਰਿਹਾ ਹੈ। ਵੱਖ-ਵੱਖ ਸਜੀਆਂ ਦੁਕਾਨਾਂ ਤੋਂ ਲੋਕ ਖਰੀਦੋ-ਫਰੋਖਤ ਕਰ ਰਹੇ ਹਨ। ਗੁਰੂ ਕੇ ਲੰਗਰ ਅਤੁੱਟ ਚੱਲ ਰਹੇ ਹਨ। ਮੁੱਖ ਸੇਵਾਦਾਰ ਸੰਤ ਬਾਬਾ ਦਰਸ਼ਨ ਦਾਸ ਵਲੋਂ ਸਮੂਹ ਸੰਗਤ ਨੂੰ ਵਿਸਾਖੀ ਪੁਰਬ ਦੀ ਵਧਾਈ ਦਿੱਤੀ ਗਈ ਅਤੇ ਦੁਨੀਆਂ ਭਰ ਵਿਚ ਅਮਨ ਸ਼ਾਂਤੀ ਲਈ ਕਾਮਨਾ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ