JALANDHAR WEATHER

ਕਣਕ ਨੂੰ ਲੱਗੀ ਅੱਗ, ਸਾਢੇ ਤਿੰਨ ਏਕੜ ਕਣਕ ਸੜ ਕੇ ਸੁਆਹ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 17 ਅਪ੍ਰੈਲ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਮੂਲੋਵਾਲੀ ਵਿਖੇ ਅੱਗ ਲੱਗਣ ਨਾਲ ਸਾਢੇ ਤਿੰਨ ਏਕੜ ਕਣਕ ਸੜ ਕੇ ਸੁਆਹ ਹੋਣ ਦਾ ਸਮਾਂ ਪ੍ਰਾਪਤ ਹੋਇਆ ਹੈ। ਅੱਗ ਲੱਗਣ ਦਾ ਕਾਰਨ ਤੂੜੀ ਵਾਲੇ ਰੀਪਰ ਵਿਚੋਂ ਨਿਕਲੀ ਚੰਗਿਆੜੀ ਦੱਸਿਆ ਜਾ ਰਿਹਾ ਹੈ। ਮੌਕੇ ’ਤੇ ਪੁੱਜੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ