ਕਿਸਾਨ ਆਗੂਆਂ ਦੇ ਧਰਨੇ ਵਾਲੇ ਸਥਾਨ 'ਤੇ ਡੀਆਈਜੀ ਸੁਮਿਤ ਗੋਇਲ ਪਹੁੰਚੇ
ਅਟਾਰੀ (ਅੰਮ੍ਰਿਤਸਰ), 17 ਅਪ੍ਰੈਲ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਅੰਤਰਰਾਸ਼ਟਰੀ ਅਟਾਰੀ ਵਾਹਗਾ ਹਾਈਵੇਅ 'ਤੇ ਸਥਿਤ ਕਿਸਾਨ ਜਥੇਬੰਦੀਆਂ ਵਲੋਂ ਧਰਨਾ ਦਿੱਤਾ ਗਿਆ ਹੈ। ਭਾਰਤ-ਪਾਕਿਸਤਾਨ ਦੋਵਾਂ ਗਵਾਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋ ਰਹੀ ਰੀਟਰੀਟ ਸੈਰਾਮਨੀ ਦੇਖਣ ਜਾਣ ਵਾਲੇ ਸੈਲਾਨੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਤੋਂ ਬਾਅਦ ਡੀਆਈਜੀ ਸੁਮਿਤ ਗੋਇਲ ਧਰਨੇ ਵਾਲੇ ਸਥਾਨ 'ਤੇ ਪਹੁੰਚੇ ਅਤੇ ਸੈਲਾਨੀਆਂ ਨੂੰ ਰਾਹਤ ਦਵਾਈ। ਕਿਸਾਨ ਆਗੂ ਕਾਬਲ ਸਿੰਘ ਮਹਾਵਾ ਅਤੇ ਸਰਵਨ ਸਿੰਘ ਭੰਧੇਰ ਨੇ ਕਿਹਾ ਕਿ ਉਹ ਸੜਕ ਦੇ ਪਾਸੇ ਧਰਨਾ ਆਪਣੀਆਂ ਮੰਗਾਂ ਨੂੰ ਲੈ ਕੇ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਮਿਲਣਾ ਚਾਹੁੰਦੇ ਸਨ, ਪਰ ਪ੍ਰਸ਼ਾਸਨ ਵੱਲੋਂ ਮਿਲਣ ਨਹੀਂ ਦਿੱਤਾ ਗਿਆ, ਜਿਸ ਤੋਂ ਬਾਅਦ ਸਰਕਾਰ ਦੇ ਕੰਨਾਂ 'ਤੇ ਆਵਾਜ਼ ਪਹੁੰਚਾਉਣ ਲਈ ਧਰਨਾ ਦਿੱਤਾ ਜਾ ਰਿਹਾ ਹੈ।
;
;
;
;
;
;
;
;