JALANDHAR WEATHER

ਇਕ ਵਿਅਕਤੀ ਦੀ ਘਰ ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ

ਚੋਹਲਾ ਸਾਹਿਬ (ਤਰਨਤਾਰਨ), 19 ਅਪ੍ਰੈਲ (ਬਲਵਿੰਦਰ ਸਿੰਘ) - ਜ਼ਿਲ੍ਹਾ ਤਰਨਤਾਰਨ ਨਾਲ ਸੰਬੰਧਿਤ ਪਿੰਡ ਗੰਡੀਵਿੰਡ ਧੱਤਲ ਵਿਖੇ ਦੋ ਅਣਪਛਾਤੇ ਵਿਅਕਤੀਆਂ ਨੇ, ਇਕ ਵਿਅਕਤੀ ਨੂੰ ਘਰੋਂ ਬਾਹਰ ਬੁਲਾ ਕੇ ਗੋਲੀਆਂ ਮਾਰ ਕਤਲ ਉਸ ਦੀ ਹੱਤਿਆ ਕਰ ਦਿੱਤੀ।
ਜਾਣਕਾਰੀ ਮੁਤਾਬਿਕ ਆਤਮਾ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਗਡੀਵਿੰਡ ਜੋ ਆਪਣੇ ਘਰ ਵਿਚ ਮੌਜੂਦ ਸੀ, ਨੂੰ ਦੋ ਅਣਪਛਾਤੇ ਵਿਅਕਤੀਆਂ ਵਲੋਂ ਬਾਹਰ ਬੁਲਾਇਆ ਗਿਆ ਜਦੋਂ ਉਹ ਆਪਣੇ ਘਰ ਦਾ ਦਰਵਾਜ਼ਾ ਖੋਲ ਕੇ ਬਾਹਰ ਨਿਕਲਿਆ ਤਾਂ ਬਾਹਰ ਖੜੇ ਦੋ ਅਣਪਛਾਤੇ ਨੌਜਵਾਨਾਂ ਵਲੋਂ ਆਤਮਾ ਸਿੰਘ ਤੇ ਪਿਸਟਲ ਨਾਲ ਗੋਲੀਆਂ ਚਲਾ ਦਿੱਤੀਆਂ ਗਈਆਂ। ਗੋਲੀਆਂ ਲੱਗਣ ਨਾਲ ਆਤਮਾ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਵਲੋਂ ਘਟਨਾ ਦਾ ਪਤਾ ਚੱਲਦੀਆਂ ਹੀ ਘਟਨਾ ਸਥਾਨ 'ਤੇ ਪੁੱਜ ਗਈ ਤੇ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ