ਬਰੈਡਫੋਰਡ 'ਚ ਖ਼ਾਲਸਾ ਸਾਜਨਾ ਦਿਵਸ ਮੌਕੇ ਵਿਸ਼ਾਲ ਨਗਰ ਕੀਰਤਨ ,ਹਜ਼ਾਰਾਂ ਸੰਗਤਾਂ ਦੀ ਸ਼ਮੂਲੀਅਤ ਨਾਲ ਗੂੰਜਿਆ ਸ਼ਹਿਰ
ਲੰਡਨ, 20 ਅਪ੍ਰੈਲ (ਸੁਖਜਿੰਦਰ ਸਿੰਘ ਢੱਡੇ ) -ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਬਰੈਡਫੋਰਡ ਦੀ ਸਿੱਖ ਸੰਗਤ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ । ਸਮਾਗਮ ਦੌਰਾਨ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਪੂਰੇ ਸ਼ਹਿਰ ਨੂੰ ਗੁਰਬਾਣੀ ਦੇ ਰੰਗ ਵਿਚ ਰੰਗ ਦਿੱਤਾ। ਨਗਰ ਕੀਰਤਨ ਦੀ ਸ਼ੁਰੂਆਤ ਸ੍ਰੀ ਗੁਰੂ ਗੋਬਿੰਦ ਸਿੰਘ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕੀਤੀ ਗਈ । ਰਸਤੇ 'ਚ ਸੰਗਤਾਂ ਵਲੋਂ ਵਾਹਿਗੁਰੂ ਦੇ ਜਾਪ, ਕੀਰਤਨ ਅਤੇ ਸਿਮਰਨ ਰਾਹੀਂ ਭਗਤੀਮਈ ਮਾਹੌਲ ਬਣਾਇਆ ਗਿਆ।
ਨਗਰ ਕੀਰਤਨ ਦੌਰਾਨ ਸ਼ਹਿਰ ਦੇ ਪੰਜ ਵੱਖ-ਵੱਖ ਗੁਰੂਘਰਾਂ 'ਤੇ ਪੜਾਅ ਕੀਤੇ ਗਏ, ਜਿੱਥੇ ਸੰਗਤਾਂ ਵਲੋਂ ਬੜੀ ਸ਼ਰਧਾ ਨਾਲ ਨਤਮਸਤਕ ਹੋ ਕੇ ਅਸੀਸਾਂ ਪ੍ਰਾਪਤ ਕੀਤੀਆਂ ਗਈਆਂ। ਹਰ ਪੜਾਅ 'ਤੇ ਨਗਰ ਕੀਰਤਨ ਦਾ ਸਵਾਗਤ ਅਤੇ ਲੰਗਰਾਂ ਦਾ ਖ਼ਾਸ ਪ੍ਰਬੰਧ ਕੀਤਾ ਗਿਆ। ਨਗਰ ਕੀਰਤਨ ਵਿਚ ਗਤਕਾ ਪਾਰਟੀਆਂ ਵਲੋਂ ਰਵਾਇਤੀ ਹਥਿਆਰਾਂ ਨਾਲ ਦਿਲਚਸਪ ਅਤੇ ਰੋਮਾਂਚਕ ਜੌਹਰ ਵਿਖਾਏ ਗਏ। ਨੌਜਵਾਨਾਂ ਅਤੇ ਬੱਚਿਆਂ ਵਲੋਂ ਵੀ ਵੱਡੀ ਗਿਣਤੀ ਵਿਚ ਹਿੱਸਾ ਲਿਆ ਗਿਆ । ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਚੋਂ ਗੁਜ਼ਰਦਾ ਹੋਇਆ ਮੁੜ ਗੁਰੂ ਗੋਬਿੰਦ ਸਿੰਘ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ।
;
;
;
;
;
;
;
;