JALANDHAR WEATHER

ਭਾਈ ਰਾਜੋਆਣਾ ਦੀ ਪਟੀਸ਼ਨ 'ਤੇ ਦੋ ਹਫ਼ਤਿਆਂ ਦੇ ਅੰਦਰ ਹਲਫ਼ਨਾਮਾ ਦਾਇਰ ਕਰੇ ਕੇਂਦਰ - ਸੁਪਰੀਮ ਕੋਰਟ

ਨਵੀਂ ਦਿੱਲੀ, 22 ਅਪ੍ਰੈਲ - ਸੁਪਰੀਮ ਕੋਰਟ ਨੇ ਕੇਂਦਰ ਨੂੰ ਆਖਰੀ ਮੌਕਾ ਦਿੰਦੇ ਹੋਏ, 1995 ਵਿਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਲਈ ਦੋਸ਼ੀ ਠਹਿਰਾਏ ਗਏ ਮੌਤ ਦੀ ਸਜ਼ਾ ਪ੍ਰਾਪਤ ਕੈਦੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ 'ਤੇ ਦੋ ਹਫ਼ਤਿਆਂ ਦੇ ਅੰਦਰ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਭਾਈ ਰਾਜੋਆਣਾ ਨੇ ਆਪਣੀ ਪਟੀਸ਼ਨ ਵਿਚ 2012 ਤੋਂ ਭਾਰਤ ਦੇ ਰਾਸ਼ਟਰਪਤੀ ਕੋਲ ਲੰਬਿਤ ਰਹਿਮ ਦੀ ਅਪੀਲ 'ਤੇ ਵਿਚਾਰ ਕਰਨ ਵਿਚ ਦੇਰੀ ਦੇ ਆਧਾਰ 'ਤੇ ਆਪਣੀ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕੀਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ