ਗੁਹਾਟੀ ਹਾਈ ਕੋਰਟ ਨੇ ਰੱਦ ਕੀਤੀ ਕਾਂਗਰਸੀ ਆਗੂ ਪਵਨ ਖੇੜਾ ਦੀ ਅਗਾਊਂ ਜ਼ਮਾਨਤ ਪਟੀਸ਼ਨ
ਗੁਹਾਟੀ, 24 ਅਪ੍ਰੈਲ - ਗੁਹਾਟੀ ਹਾਈ ਕੋਰਟ ਨੇ ਕਾਂਗਰਸ ਆਗੂ ਪਵਨ ਖੇੜਾ ਵੱਲੋਂ ਅਸਾਮ ਦੇ ਮੁੱਖ ਮੰਤਰੀ ਡਾ. ਹਿਮੰਤ ਬਿਸਵਾ ਸਰਮਾ ਦੀ ਪਤਨੀ ਰਿੰਕੀ ਭੂਯਾਨ ਸ਼ਰਮਾ ਵਲੋਂ ਦਰਜ ਕੀਤੀ ਗਈ ਐਫਆਈਆਰ ਦੇ ਸੰਬੰਧ ਵਿਚ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਕਿਹਾ ਕਿ ਕਾਂਗਰਸ ਨੇਤਾ ਪਵਨ ਖੇੜਾ ਨੂੰ ਕਾਨੂੰਨ ਦੇ ਸਾਹਮਣੇ ਆਤਮ ਸਮਰਪਣ ਕਰਨਾ ਚਾਹੀਦਾ ਹੈ ਅਤੇ ਗੁਹਾਟੀ ਵਿਚ ਪੇਸ਼ ਹੋਣਾ ਚਾਹੀਦਾ ਹੈ, ਜਦੋਂ ਕਿ ਸੁਪਰੀਮ ਕੋਰਟ ਨੇ ਮੁੱਖ ਮੰਤਰੀ ਦੀ ਪਤਨੀ ਨਾਲ ਜੁੜੇ ਦੋਸ਼ਾਂ ਨਾਲ ਜੁੜੇ ਇਕ ਮਾਮਲੇ ਵਿਚ ਆਪਣੀ ਟਰਾਂਜ਼ਿਟ ਅਗਾਊਂ ਜ਼ਮਾਨਤ ਵਧਾਉਣ ਤੋਂ ਇਨਕਾਰ ਕਰ ਦਿੱਤਾ ਸੀ।ਉੱਤਰ ਦਿਨਾਜਪੁਰ ਵਿਚ ਨਿਊਜ਼ ਏਜੰਸੀ ਨਾਲ ਗੱਲ ਕਰਦੇ ਹੋਏ ਸਰਮਾ ਨੇ ਕਿਹਾ, "ਮੈਨੂੰ ਲੱਗਦਾ ਹੈ ਕਿ ਪਵਨ ਖੇੜਾ ਨੂੰ ਕਾਨੂੰਨ ਦੇ ਸਾਹਮਣੇ ਆਤਮ ਸਮਰਪਣ ਕਰਨਾ ਚਾਹੀਦਾ ਹੈ। ਉਸਨੂੰ ਗੁਹਾਟੀ ਆ ਕੇ ਉੱਥੇ ਆਤਮ ਸਮਰਪਣ ਕਰਨਾ ਚਾਹੀਦਾ ਹੈ।"
;
;
;
;
;
;
;
;