JALANDHAR WEATHER

ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫ਼ੀਸਾਂ ਲਈ ਸ਼੍ਰੋਮਣੀ ਕਮੇਟੀ ਨੇ ਦਿੱਤੀ 22 ਲੱਖ 35 ਹਜ਼ਾਰ ਰੁਪਏ ਦੀ ਸਹਾਇਤਾ

ਅੰਮ੍ਰਿਤਸਰ, 24 ਅਪ੍ਰੈਲ (ਜਸਵੰਤ ਸਿੰਘ ਜੱਸ) – ਸ਼੍ਰੋਮਣੀ ਕਮੇਟੀ ਵਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫ਼ੀਸਾਂ ਲਈ 22 ਲੱਖ 35 ਹਜ਼ਾਰ 247 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਇਹ ਰਾਸ਼ੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਰਾਏਪੁਰ ਅਤੇ ਛੱਤੀਸਗੜ੍ਹ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ 151 ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਾਲ 2025-26 ਦੀਆਂ ਫੀਸਾਂ ਦੇ ਰੂਪ ਵਿਚ ਸਕੂਲਾਂ/ਕਾਲਜਾਂ ਨੂੰ ਸੌਂਪੀ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਹਰ ਸਾਲ ਬੱਚਿਆਂ ਦੀਆਂ ਸਕੂਲ ਫ਼ੀਸਾਂ ਦੇ ਰੂਪ ਵਿਚ ਸਹਾਇਤਾ ਕਰਨ ਦਾ ਫੈਸਲਾ ਕੀਤਾ ਹੋਇਆ ਹੈ। ਇਸੇ ਤਹਿਤ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਵਿਦਿਅਕ ਅਦਾਰਿਆਂ ਨੂੰ ਇਹ ਫੀਸਾਂ ਭੇਜੀਆਂ ਗਈਆਂ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਰਾਏਪੁਰ ਤੇ ਛੱਤੀਸਗੜ੍ਹ ਦੇ ਵੱਖ-ਵੱਖ ਸਕੂਲਾਂ ਕਾਲਜਾਂ ਵਿਚ ਜਾ ਕੇ ਇਥੇ ਪੜ੍ਹ ਰਹੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫ਼ੀਸਾਂ ਸਿੱਧੇ ਤੌਰ ’ਤੇ ਸਕੂਲਾਂ ਤੇ ਕਾਲਜਾਂ ਨੂੰ ਸੌਂਪੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਬੀਤੇ ’ਚ ਸ਼੍ਰੋਮਣੀ ਕਮੇਟੀ ਵਲੋਂ ਕੀਤੇ ਗਏ ਫੈਸਲੇ ਅਨੁਸਾਰ ਸਾਲ ਭਰ ਦੀਆਂ ਫੀਸਾਂ ਇਕੋ ਸਮੇਂ ਖੁਦ ਜਾ ਕੇ ਜਮ੍ਹਾਂ ਕਰਵਾਈਆਂ ਜਾਂਦੀਆਂ ਹਨ, ਤਾਂ ਜੋ ਇਸ ਦੀ ਸੁਜੋਗ ਵਰਤੋਂ ਯਕੀਨੀ ਬਣੀ ਰਹੇ। ਉਨ੍ਹਾਂ ਕਿਹਾ ਕਿ ਇਹ ਫੀਸਾਂ ਦੇਣ ਦਾ ਮੰਤਵ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਸਿਖਿਅਤ ਕਰਨਾ ਹੈ, ਤਾਂ ਜੋ ਭਵਿੱਖ ਵਿਚ ਉਹ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ