ਪਿੰਡ ਭੋਮਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ , 2 ਦੀ ਮੌਤ ਇਕ ਗੰਭੀਰ ਜ਼ਖ਼ਮੀ
ਘੁਮਾਣ , 27 ਅਪ੍ਰੈਲ ( ਬੰਮਰਾਹ) -ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਘੁਮਾਣ ਅਧੀਨ ਆਉਂਦੇ ਪਿੰਡ ਭੋਮਾ ਵਿਖੇ ਕਰੀਬ ਰਾਤ 9 ਵਜੇ ਅੰਨ੍ਹੇਵਾਹ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ 2 ਵਿਅਕਤੀਆਂ ਦੀ ਮੌਤ ਹੋ ਜਾਣ ਦੀ ਪੁਲਿਸ ਵਲੋਂ ਪੁਸ਼ਟੀ ਕੀਤੀ ਗਈ ਹੈ। ਇਕੱਤਰ ਕੀਤੀ ਜਾਣਕਾਰੀ ਮੁਤਾਬਕ ਪਿੰਡ ਭੋਮਾ ਤੋਂ ਪੇਰੋਸ਼ਾਹ ਨੂੰ ਜਾਣ ਵਾਲੇ ਰਸਤੇ 'ਤੇ 2 ਮੋਟਰਸਾਈਕਲ ਸਵਾਰ 6 ਵਿਅਕਤੀਆਂ ਵਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ , ਜਿਸ ਵਿਚ ਕਸ਼ਮੀਰ ਸਿੰਘ ਅਤੇ ਜੁਗਰਾਜ ਸਿੰਘ ਪਿੰਡ ਭੋਮਾ ਦੀ ਗੋਲੀਆਂ ਲੱਗਣ ਕਾਰਨ ਮੌਕੇ 'ਤੇ ਮੌਤ ਹੋ ਗਈ। ਇਸ ਦੌਰਾਨ ਇਕ ਵਿਅਕਤੀ ਨੂੰ ਗੰਭੀਰ ਹਾਲਤ ਵਿਚ ਇਲਾਜ ਲਈ ਹਸਪਤਾਲ ਵਿਚ ਭੇਜਿਆ ਗਿਆ । ਮੌਕੇ 'ਤੇ ਪਹੁੰਚੇ ਥਾਣਾ ਘੁਮਾਣ ਦੇ ਐਸ.ਐਚ. ਓ. ਹਰਜਿੰਦਰ ਸਿੰਘ ਦਿਓਲ ਵਲੋਂ ਪੁਲਿਸ ਪਾਰਟੀ ਸਮੇਤ ਪਹੁੰਚ ਕੇ ਕਾਰਵਾਈ ਆਰੰਭ ਦਿੱਤੀ ਹੈ।
;
;
;
;
;
;