JALANDHAR WEATHER

ਐਨ.ਆਰ.ਆਈ ਦੇ ਘਰ 'ਤੇ ਅਣਪਛਾਤਿਆਂ ਵਲੋਂ ਫਾਇਰਿੰਗ

ਜਗਰਾਉਂ (ਲੁਧਿਆਣਾ), 28 ਅਪ੍ਰੈਲ (ਕੁਲਦੀਪ ਸਿੰਘ ਲੋਹਟ) - ਨੇੜਲੇ ਪਿੰਡ ਰੂਮੀ 'ਚ ਤੜਕਸਾਰ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਮੋਟਰਸਾਇਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਇਕ ਐਨ.ਆਰ.ਆਈ ਦੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਫਾਇਰਿੰਗ ਕਰ ਦਿੱਤੀ। ਗੋਲੀਆਂ ਮਿਲੀ ਜਾਣਕਾਰੀ ਅਨੁਸਾਰ ਹਮਲਾਵਰ ਮੋਟਰਸਾਇਕਲ 'ਤੇ ਸਵਾਰ ਹੋ ਕੇ ਆਏ ਅਤੇ ਘਰ ਦੇ ਬਾਹਰ ਆ ਕੇ ਅਚਾਨਕ ਗੋਲੀਆਂ ਚਲਾ ਕੇ ਫਰਾਰ ਹੋ ਗਏ। ਖੁਸ਼ਕਿਸਮਤੀ ਨਾਲ ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਪਰਿਵਾਰ ਅਤੇ ਪਿੰਡ ਵਾਸੀਆਂ ਵਿਚ ਡਰ ਦਾ ਮਾਹੌਲ ਬਣ ਗਿਆ ਹੈ। ਘਟਧਾ ਸਬੰਧੀ ਜਾਣਕਾਰੀ ਦਿੰਦਿਆਂ ਐਨ.ਆਰ.ਆਈ. ਮਨਿੰਦਰਜੀਤ ਸਿੰਘ ਸ਼ਨੀ ਦੇ ਮਾਤਾ ਮਲਕੀਤ ਕੌਰ ਨੇ ਦੱਸਿਆ ਕਿ ਘਟਨਾ ਤੜਕਸਾਰ ਸਾਰ 2 ਵਜੇ ਦੀ ਹੈ।ਉਨਾਂ ਕਿਹਾ ਕਿ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ਦੇ ਘਰ ਦੇ ਗੇਟ 'ਤੇ 6 ਫਾਇਰ ਕੀਤੇ ਗਏ ਹਨ, ਜਿੰਨ੍ਹਾਂ ਨੂੰ ਲੈ ਕੇ ਉਨਾਂ ਦੇ ਮਨ 'ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਮੁਖੀ ਨਿਤਿਸ਼ ਚੌਧਰੀ ਏ.ਐਸ.ਆਈ. ਰਣਧੀਰ ਸਿੰਘ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਜਸਵਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਪੁਲਿਸ ਵਲੋਂ ਸਖ਼ਤ ਐਕਸ਼ਨ ਲੈਂਦਿਆਂ ਦੋਸ਼ੀਆਂ ਦੀ ਭਾਲ ਲਈ ਵੱਖ-ਵੱਖ ਟੀਮਾਂ ਤਿਆਰ ਕਰ ਦਿੱਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਸੀ.ਸੀ.ਟੀ.ਵੀ. ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਲਦ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ।ਇਸ ਵਾਰਦਾਤ ਤੋਂ ਬਾਅਦ ਪਿੰਡ ਰੂਮੀ ਵਿਚ ਸਹਿਮ ਦਾ ਮਾਹੌਲ ਹੈ ਅਤੇ ਲੋਕ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ