ਪੰਜਾਬ ਵਿਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਹਲਕਾ ਪੱਧਰੀ ਰੋਸ ਧਰਨੇ 30 ਅਪ੍ਰੈਲ ਨੂੰ
ਅੰਮ੍ਰਿਤਸਰ (ਰਾਜਾਸਾਂਸੀ), 28 ਅਪ੍ਰੈਲ (ਹਰਦੀਪ ਸਿੰਘ ਖੀਵਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਹੁਕਮਾਂ ਅਨੁਸਾਰ ਪੰਜਾਬ ਵਿਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਦੇ ਵਿਰੋਧ ਵਿਚ 30 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਡਿਪਟੀ ਕਮਿਸ਼ਨਰ, ਐਸ. ਡੀ. ਐਮ., ਬਿਜਲੀ ਬੋਰਡ ਦਫ਼ਤਰ ਸਾਹਮਣੇ ਰੋਸ ਧਰਨੇ ਦਿੱਤੇ ਜਾਣਗੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਕਾਰਕੁੰਨ 30 ਅਪ੍ਰੈਲ ਨੂੰ ਸੂਬੇ ਭਰ ਵਿਚ ਦਿਨ ਭਰ ਚੱਲਣ ਵਾਲਾ ਧਰਨਾ ਲਗਾ ਕੇ ਆਪ ਸਰਕਾਰ ਨੂੰ ਕਾਰਵਾਈ ਕਰਨ ਵਾਸਤੇ ਮਜਬੂਰ ਕਰਨਗੇ। ਇਹ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਵਿਚ ਲਗਾਤਾਰ ਵਿਗੜ ਰਹੀ ਬਿਜਲੀ ਸਪਲਾਈ ਸਥਿਤੀ ਨੂੰ ਵੇਖਦਿਆਂ ਲਿਆ ਗਿਆ ਹੈ ਕਿਉਂਕਿ ਇਸ ਕਾਰਨ ਲੋਕ ਪੰਜਾਬ ਭਰ ਵਿਚ ਰਾਤਾਂ ਜਾਗ ਕੱਟਣ ਤੇ ਨਿਰੰਤਰ ਕੱਟਾਂ ਦਾ ਸਾਹਮਣਾ ਕਰਨ ਵਾਸਤੇ ਮਜ਼ਬੂਰ ਹੋਏ ਹਨ।
;
;
;
;
;
;
;
;