ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, 5 ਜ਼ਿੰਦਾ ਸੜੇ
ਨਵੀਂ ਦਿੱਲੀ, 30 ਅਪ੍ਰੈਲ- ਅਲਵਰ ਦੇ ਮੌਜਪੁਰ ਵਿਚ ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇਕ ਚੱਲਦੀ ਕਾਰ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿਚ ਪੰਜ ਲੋਕ ਜ਼ਿੰਦਾ ਸੜ ਗਏ। ਅੱਗ ਬੁਝਾਉਣ ਤੋਂ ਬਾਅਦ ਬਚਾਅ ਟੀਮਾਂ ਨੂੰ ਅਰਟਿਗਾ ਕਾਰ ਵਿਚੋਂ ਸਿਰਫ਼ ਹੱਡੀਆਂ ਮਿਲੀਆਂ। ਅੱਗ ਲੱਗਦੇ ਹੀ ਡਰਾਈਵਰ ਨੇ ਛਾਲ ਮਾਰ ਦਿੱਤੀ ਸੀ।
ਉਸ ਨੂੰ ਗੰਭੀਰ ਹਾਲਤ ਵਿਚ ਜੈਪੁਰ ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਕਾਰ ਵਿਚ ਸਵਾਰ ਮੱਧ ਪ੍ਰਦੇਸ਼ ਦੇ ਸ਼ਿਓਪੁਰ ਦੇ ਰਹਿਣ ਵਾਲੇ ਸਨ ਅਤੇ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਸ਼ਿਓਪੁਰ ਵਾਪਸ ਆ ਰਹੇ ਸਨ। ਪੁਲਿਸ ਨੂੰ ਸ਼ੱਕ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਇਹ ਹਾਦਸਾ ਬੁੱਧਵਾਰ ਰਾਤ 11 ਵਜੇ ਦੇ ਕਰੀਬ ਹੋਇਆ।
ਅੱਗ ਬੁਝਾਉਣ ਵਿਚ ਲਗਭਗ 15 ਮਿੰਟ ਲੱਗੇ। ਸ਼ੱਕ ਹੈ ਕਿ ਸੀ.ਐਨ.ਜੀ. ਬਾਲਣ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ, ਜਿਸ ਕਾਰਨ ਸਵਾਰ ਬਾਹਰ ਨਹੀਂ ਨਿਕਲ ਸਕੇ। ਡਰਾਈਵਰ ਦੀ ਹਾਲਤ ਗੰਭੀਰ ਹੈ।
;
;
;
;
;
;
;
;